ਲਤੀਫਪੁਰਾ ਵਿਵਾਦ: ਪੀੜਤ ਪਰਿਵਾਰਾਂ ਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਜਾਣਿਆ ਹਾਲ - ਮਾਮਲੇ ਨੂੰ ਕੇਂਦਰ ਸਰਕਾਰ ਕੋਲ ਲੈਕੇ ਜਾਣਗੇ
ਜਲੰਧਰ ਦੇ ਲਤੀਫ਼ਪੁਰਾ (Latifpura of Jalandhar) ਵਿੱਚ 50 ਤੋਂ ਜ਼ਿਆਦਾ ਪਰਿਵਾਰਾਂ ਦੇ ਮਕਾਨ ਸੁਪਰੀਮ ਕੋਰਟ ਦੇ ਹੁਕਮਾਂ ਉੱਤੇ ਢੇਰੀ ਕੀਤੇ ਜਾਣ ਤੋਂ ਬਾਅਦ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪੀੜਤ ਪਰਿਵਾਰਾਂ ਦਾ ਹਾਲ ਜਾਨਣ ਪਹੁੰਚੇ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ (Union Minister Som Prakash) ਨੇ ਕਿਹਾ ਕਿ ਇਹ ਸਾਰੀ ਕਾਰਵਾਈ ਪੰਜਾਬ ਸਰਕਾਰ ਦੀ ਅਣਗਹਿਲੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਿਸ਼ਾਨਦੇਹੀ ਕਰਵਾ ਕੇ ਲੋਕਾਂ ਨੂੰ ਹੋਰ ਥਾਂ ਵਸਾਉਣ ਦਾ ਵਸੀਲਾ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਹ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਲੈਕੇ ਜਾਣਗੇ (The matter will be taken to the central government) ਅਤੇ ਪੰਜਾਬ ਸਰਕਾਰ ਨਾਲ ਰਾਬਤਾ ਕਰਕੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨਗੇ।
Last Updated : Feb 3, 2023, 8:36 PM IST