ਬੀਬੀ ਜਗੀਰ ਕੌਰ ਦੇ ਅਕਾਲੀ ਦਲ ਉੱਤੇ ਸ਼ਬਦੀ ਹਮਲੇ ਜਾਰੀ, ਕਿਹਾ - Jalandhar latest news
SGPC ਚੋਣਾਂ ਦੇ ਵਿਚ ਪ੍ਰਧਾਨਗੀ ਨੂੰ ਲੈ ਕੇ ਕੀਤੇ ਜਾ ਰਹੇ ਦਾਅਵੇ ਅਤੇ ਬੀਬੀ ਜਗੀਰ ਕੌਰ ਦੇ ਅਕਾਲੀ ਦਲ ਦੇ ਨਾਲ ਰਿਸ਼ਤਿਆਂ ਦੀ ਕਹਾਣੀ ਆਖਿਰਕਾਰ ਖਤਮ ਹੋ ਗਈ ਹੈ ਅਕਾਲੀ ਦਲ ਨੇ ਬੀਬੀ ਜਾਗੀਰ ਕੌਰ ਨਾਲ ਰਿਸ਼ਤਾ ਤੋੜ ਦਿੱਤਾ ਹੈ। ਇਕ ਰਸਮੀ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਨੇ ਬੀਬੀ ਜਾਗੀਰ ਕੌਰ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਬੀਬੀ ਜਗੀਰ ਕੋਰ ਦੇ ਤੇਵਰ ਹੋਰ ਤਿੱਖੇ ਹੁੰਦੇ ਵਿਖਾਈ ਦੇ ਰਹੇ ਹਨ। ਇਸ ਦੋਰਾਨ ਬੀਬੀ ਜਗੀਰ ਨੇ ਜਵਾਬ ਵਿੱਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਸੰਗਤ ਦੇ ਦਿੱਲ ਵਿੱਚ ਵਸਦੀ ਹੈ ਤੇ ਪਾਰਟੀ 2-3 ਬੰਦਿਆਂ ਦੀ ਨਹੀਂ ਹੈ ਅਤੇ ਨਾ ਹੀ ਉਹ ਦੋ ਤਿੰਨ ਵਿਅਕਤੀ ਕਿਸੇ ਨੂੰ ਪਾਰਟੀ ਵਿੱਚੋਂ ਕੱਢ ਸਕਦੇ ਹਨ। ਪਾਰਟੀ ਕਿਸੇ ਇੱਕ ਵਿਅਕਤੀ ਦੀ ਨਹੀਂ ਹੈ। ਬੀਬੀ ਜਗੀਰ ਨੇ ਕਿਹਾ ਕਿ ਪਾਰਟੀ ਦੇ ਕੁਝ ਲੋਕ ਪਾਰਟੀ ਨੂੰ ਆਪਣੀ ਨਿੱਜੀ ਜਾਗੀਰ ਸਮਝਦੇ ਨੇ ਕਿ ਬੀਬੀ ਜਗੀਰ ਕੋਰ ਨੂੰ ਡਰਾਕੇ ਜਾਂ ਦਬਾਅ ਬਣਾਕੇ ਹਥਿਆਉਣ ਦੀ ਜੋ ਕੋਸ਼ਿਸ਼ ਕੀਤੀ ਜਾ ਰਹੀ ਹੈ ਉਸਨੂੰ ਮੈਂ ਸਫਲ ਨਹੀਂ ਹੋਣ ਦੇਣਾ।Verbal attacks on Jagir Kaur Akali Dal continue. SGPC Elections 2022
Last Updated : Feb 3, 2023, 8:31 PM IST