ਪਠਾਨਕੋਟ ਵਿੱਚ ਮਨਾਇਆ ਗਿਆ 1971 ਦੀ ਭਾਰਤ-ਪਾਕਿ ਜੰਗ ਦੀ ਜਿੱਤ ਦਾ ਦਿਹਾੜਾ - ਸ਼ਹੀਦ ਸੈਨਿਕਾਂ ਨੂੰ ਸ਼ਹੀਦੀ ਸਥਾਨ
Published : Dec 16, 2023, 9:23 PM IST
ਪਠਾਨਕੋਟ: ਭਾਰਤ-ਪਾਕਿ ਵਿਚਾਲੇ 1971 ਦੀ ਜੰਗ ਵਿੱਚ ਭਾਰਤ ਦੀ ਜਿੱਤ ਨੂੰ ਦੇਸ਼ ਭਰ 'ਚ ਵਿਜੇ ਦਿਵਸ ਵਜੋਂ ਮਨਾਇਆ ਜਾਂਦਾ ਹੈ, ਜਿਸ ਨੂੰ ਕਿ 52 ਸਾਲ ਪੂਰੇ ਹੋ ਚੁੱਕੇ ਹਨ। ਇਸ ਦੇ ਚੱਲਦਿਆਂ ਪਠਾਨਕੋਟ ਦੇ 21 ਸਬ ਏਰੀਆ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ 21 ਸਬ ਏਰੀਆ ਕਮਾਂਡਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ 1971 ਦੇ ਸ਼ਹੀਦ ਸੈਨਿਕਾਂ ਨੂੰ ਸ਼ਹੀਦੀ ਸਥਾਨ 'ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸਲਾਮੀ ਦਿੱਤੀ ਗਈ। ਇਸ ਸ਼ਰਧਾਂਜਲੀ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ 1971 ਦੀ ਭਾਰਤ-ਪਾਕਿਸਤਾਨ ਜੰਗ ਵਿੱਚ ਹਿੱਸਾ ਲੈਣ ਵਾਲੇ ਸੇਵਾਮੁਕਤ ਸੈਨਿਕਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ 1971 ਦੀ ਭਾਰਤ-ਪਾਕਿ ਜੰਗ ਦੀ ਜਿੱਤ 'ਚ ਸ਼ਾਮਲ ਕਰਨਲ ਸਾਗਰ ਸਿੰਘ ਸਲਾਰੀਆ ਨੇ ਕਿਹਾ ਕਿ ਉਨ੍ਹਾਂ ਲਈ ਬਹੁਤ ਮਾਣ ਦੀ ਗੱਲ ਹੈ ਕਿ ਉਹ ਇਸ ਜਿੱਤ 'ਚ ਫੌਜ ਦਾ ਹਿੱਸਾ ਸੀ।