ਵਿਜੀਲੈਂਸ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸ਼ਿਵ ਸੈਨਾ ਦਾ ਆਗੂ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫਤਾਰ - ਏਐਸਆਈ ਮੇਜਰ ਸਿੰਘ
ਵਿਜੀਲੈਂਸ ਬਿਊਰੋ ਫ਼ਤਹਿਗੜ੍ਹ ਸਾਹਿਬ ਵੱਲੋਂ ਸੈਨਾ ਬਾਲ ਠਾਕਰੇ ਪੰਜਾਬ ਦੇ ਵਾਇਸ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਨੂੰ ਰਿਸ਼ਵਤ ਲੈਣ-ਦੇਣ ਦੇ ਇੱਕ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਹਰਬੰਸ ਸਿੰਘ ਵਾਸੀ ਪਿੰਡ ਭੱਲਮਾਜਰਾ ਨੇ ਸੀਐਮ ਦੇ ਪੋਰਟ ਤੇ ਸ਼ਿਕਾਇਤ ਦਿੱਤੀ ਸੀ ਕਿ ਉਹਨਾਂ ਤੋਂ 60 ਹਜ਼ਾਰ ਰੁਪਏ ਰਿਸ਼ਵਤ ਮੰਗੀ ਜਾ ਰਹੀ ਹੈ। ਜਿਸ ਉੱਤੇ ਵਿਜੀਲੈਂਸ ਵੱਲੋਂ ਕਾਰਵਾਈ ਕਰਦੇ ਹੋਏ ਪਹਿਲਾਂ ਏਐਸਆਈ ਮੇਜਰ ਸਿੰਘ ਨੂੰ ਅਪ੍ਰੈਲ ਵਿੱਚ ਗ੍ਰਿਫਤਾਰ ਕੀਤਾ ਸੀ ਜਦੋ ਕਿ ਹਰਪ੍ਰੀਤ ਸਿੰਘ ਲਾਲੀ ਭਗੌੜਾ ਸੀ। ਜਿਸ ਨੂੰ 21 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਤੋਂ ਰਿਕਵਰੀ ਕੋਈ ਨਹੀਂ ਹੋਈ ਕਿਉਂਕਿ ਹਰਬੰਸ ਸਿੰਘ ਤੋਂ ਪਹਿਲਾ ਹੀ 50 ਹਜ਼ਾਰ ਲਿਆ ਹੋਇਆ ਹੈ। ਉਹਨਾਂ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।
Last Updated : Feb 3, 2023, 8:24 PM IST