ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟ੍ਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਮਾਰਚ - ਮੁੱਖ ਮੰਤਰੀ ਭਗਵੰਤ ਮਾਨ
ਹੁਸ਼ਿਆਰਪੁਰ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟ੍ਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ "ਆਮ ਆਦਮੀ ਪਾਰਟੀ" ਦੀ ਸਰਕਾਰ ਦੇ ਵਿਰੁੱਧ ਵਿੱਚ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਹੋਇਆਂ ਜੰਮ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਪਹਿਲਾਂ ਵੀ 2 ਵਾਰ ਵਿਧਾਇਕਾਂ ਨੂੰ ਮੰਗ ਪੱਤਰ ਦੇ ਚੁੱਕੇ ਹਨ। ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਈ ਜਾਵੇ ਪਰ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਮੁੱਖ ਮੰਤਰੀ ਵੱਲੋਂ ਉਨ੍ਹਾਂ ਨਾਲ ਅੱਜ ਤੱਕ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਵਿਭਾਗਾਂ ਵਿੱਚ ਠੇਕੇਦਾਰੀ ਪ੍ਰਥਾ ਉੱਤੇ ਕੰਮ ਕਰ ਰਹੇ ਹਨ ਪਰ ਨਾ ਤਾਂ ਅਕਾਲੀਆਂ ਵੱਲੋਂ ਉਨ੍ਹਾਂ ਦੀ ਸਾਰ ਲਈ ਗਈ ਅਤੇ ਨਾ ਹੀ ਕੈਪਟਨ ਅਤੇ ਚੰਨੀ ਵੱਲੋਂ ਉਨ੍ਹਾਂ ਦਾ ਸਾਥ ਦਿੱਤਾ ਗਿਆ। ਹੁਣ ਭਗਵੰਤ ਮਾਨ ਵੀ ਉਸੇ ਹੀ ਪੈੜਾਂ ਉੱਤੇ ਤੁਰ ਪਏ ਹਨ। ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਸਰਕਾਰ ਦੇ ਪਿੱਟ ਸਿਆਪੇ ਕਰਨੇ ਪੈ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਉਹ ਜਥੇਬੰਦੀ ਦੇ ਕਹਿਣ ਅਨੁਸਾਰ ਤੀਖਾ ਸੰਘਰਸ਼ ਕਰਨਗੇ ਅਤੇ ਰੋਡ ਜਾਮ ਕਰਨਗੇ ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਦੀ "ਆਮ ਆਦਮੀ ਪਾਰਟੀ" ਦੀ ਸਰਕਾਰ ਦੀ ਹੋਵੇਗੀ।
Last Updated : Feb 3, 2023, 8:23 PM IST