ਮੋਗਾ 'ਚ ਹੈਰੋਇਨ ਸਮੇਤ ਮਹਿਲਾ ਤਸਕਰ ਗ੍ਰਿਫ਼ਤਾਰ, ਕੋਲਕਾਤਾ ਤੋਂ ਪੰਜਾਬ 'ਚ ਕਰਦੀ ਸੀ ਮੁਲਜ਼ਮ ਮਹਿਲਾ ਤਸਕਰੀ - Moga Crime News
Published : Jan 5, 2024, 7:41 PM IST
ਮੋਗਾ ਵਿੱਚ ਪੁਲਿਸ ਅਤੇ ਸੀਆਈਏ ਸਟਾਫ ਦੀਆਂ ਟੀਮਾਂ ਨੇ ਗੁਪਤ ਸੂਚਨਾ ਦੇ ਅਧਾਰ ਉੱਤੇ ਇੱਕ ਮਹਿਲਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸਪੀਡੀ ਅਜੇਰਾਜ ਸਿੰਘ ਨੇ ਕਿਹਾ ਕਿ ਮਹਿਲਾ ਤਸਕਰ ਕੋਲੋਂ ਤਲਾਸ਼ੀ ਦੌਰਾਨ 260 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਮੁਤਾਬਿਕ ਮਹਿਲਾ ਕੋਲਕਾਤਾ ਤੋਂ ਹੈਰੋਇਨ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੀ ਅਤੇ ਹੁਣ ਇਸ ਦੀ ਗ੍ਰਿਫ਼ਤਾਰੀ ਧਰਮਕੋਟ ਇਲਾਕੇ ਤੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਮਹਿਲਾ ਹਿਸਟਰੀ ਸ਼ੀਟਰ ਹੈ ਅਤੇ ਇਸ ਦੇ ਖ਼ਿਲਾਫ਼ ਪਹਿਲਾਂ ਵੀ NDPS ਐਕਟ ਤਹਿਤ ਦੋ ਮਾਮਲੇ ਦਰਜ ਕੀਤੇ ਗਏ ਸਨ। ਮਹਿਲਾ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਮਗਰੋਂ ਰਿਮਾਂਡ ਹਾਸਿਲ ਕਰਕੇ ਹੋਰ ਪੁੱਛਗਿੱਛ ਪੁਲਿਸ ਵੱਲੋਂ ਕੀਤੀ ਜਾਵੇਗੀ।