ਐੱਨਡੀਆਰਐੱਫ ਦੇ ਅਧਿਕਾਰੀਆਂ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ - ਅੰਤਰਰਾਸ਼ਟਰੀ ਯੋਗ ਦਿਵਸ
ਬਠਿੰਡਾ: ਜਿੱਥੇ ਅੱਜ ਦੇਸ਼ ਭਰ ਵਿਚ ਅੱਠਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਬਠਿੰਡਾ ਦੇ ਬੀਬੀ ਵਾਲਾ ਚੌਕ ਸਥਿਤ ਐੱਨਡੀਆਰਐੱਫ ਦਫਤਰ ਵਿਖੇ ਵੱਡੀ ਗਿਣਤੀ ਵਿੱਚ ਯੋਗ ਦਿਵਸ ਮਨਾਇਆ ਗਿਆ। ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜਾਣਕਾਰੀ ਦਿੰਦੇ ਹੋਏ ਐਨਡੀਆਰਐਫ ਦੇ ਅਧਿਕਾਰੀ ਜੈ ਵੀਰ ਸਿੰਘ ਨੇ ਦੱਸਿਆ ਕਿ ਜਿੱਥੇ ਅੱਜ ਦੇਸ਼ ਭਰ ਵਿੱਚ ਯੋਗਾ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੰਤਰਰਾਸ਼ਟਰੀ ਪੱਥਰ ਉੱਤੇ ਇਸ ਦਿਵਸ ਨੂੰ ਮਨਾਇਆ ਜਾ ਰਿਹਾ ਹੈ। ਜਿੱਥੇ ਉਥੇ ਹੀ ਕਰਮਚਾਰੀਆਂ ਨੂੰ ਫਿਟਨੈੱਸ ਲਈ ਹਰ ਰੋਜ਼ ਯੋਗਾ ਕਰਨ ਦੇ ਹੁਮਕ ਦਿੱਤੇ ਕਿਉਂਕਿ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਬਿਮਾਰੀਆਂ ਤੋਂ ਮੁਕਤ ਹੋਣ ਦੇ ਲਈ ਯੋਗਾ ਜ਼ਰੂਰੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਵੱਖ-ਵੱਖ ਥਾਵਾਂ ਉੱਤੇ ਸ਼ਹਿਰ ਵਿੱਚ ਇਸ ਦਿਵਸ ਨੂੰ ਮਨਾਇਆ ਗਿਆ।
Last Updated : Feb 3, 2023, 8:24 PM IST