ਪੰਜਾਬ

punjab

By

Published : Jul 13, 2022, 10:52 AM IST

Updated : Feb 3, 2023, 8:24 PM IST

ETV Bharat / videos

ਦੋ ਭੈਣਾਂ ਦੇ ਇਕਲੋਤੇ ਭਰਾ ਨੇ ਫਾਹਾ ਲੈਕੇ ਕੀਤੀ ਖੁਦਕੁਸ਼ੀ

ਸੰਗਰੂਰ: ਜ਼ਿਲ੍ਹੇ ਨਜ਼ਦੀਕ ਮੂਣਕ ਅਧੀਨ ਆਉਂਦੇ ਪਿੰਡ ਰਾਮਪੁਰਾ ਗੁੱਜਰਾਂ ਵਿੱਖ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਲਾਟਰੀ ਦੇ ਪੈਸੇ ਨਾ ਮਿਲਣ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਨੌਜਵਾਨ ਖੇਤੀਬਾੜੀ ਦਾ ਕੰਮ ਕਰਦਾ ਸੀ ਜਿਸਨੇ ਲਾਗਲੇ ਪਿੰਡ ਹਾਂਡਾ ਦੇ ਤਿੰਨ ਵਿਅਕਤੀਆਂ ਕੋਲ ਮਹੀਨਾਵਾਰ ਲਾਟਰੀ ਪਾਉਂਦਾ ਸੀ। ਜਿਨ੍ਹਾਂ ਨੇ ਉਸਦੇ ਲਾਟਰੀ ਦੇ 6 ਲੱਖ ਰੁਪਏ ਦੇਣੇ ਸਨ ਪਰ ਉਹ ਪੈਸੇ ਦੇਣ ਤੋਂ ਆਨਾਕਾਨੀ ਕਰਦੇ ਸਨ ਜਿਸ ਕਾਰਨ ਉਹ ਆਰਥਿਕ ਤੰਗੀ ਦਾ ਸ਼ਿਕਾਰ ਹੋਣ ਕਾਰਨ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ। ਨੌਜਵਾਨ ਨੇ ਖੇਤ ਚ ਬਣੇ ਕੋਠੇ ਦੇ ਗਾਡਰ ਨਾਲ ਰੱਸੀ ਬੰਨ੍ਹ ਕੇ ਆਤਮਹੱਤਿਆ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਪੁਲਿਸ ਵੱਲੋਂ ਪਿੰਡ ਹਾਂਡਾ ਦੇ ਤਿੰਨ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।
Last Updated : Feb 3, 2023, 8:24 PM IST

ABOUT THE AUTHOR

...view details