Youth killed in Amritsar : ਦੁਸ਼ਹਿਰਾ ਦੇਖਣ ਗਏ ਨੌਜਵਾਨ ਦਾ ਦੋਸਤਾਂ ਨੇ ਕੀਤਾ ਕਤਲ - News from Amritsar
Published : Oct 25, 2023, 4:14 PM IST
ਅੰਮਿਤਸਰ ਵਿੱਚ ਬੀਤੀ ਰਾਤ ਦੁਸ਼ਹਿਰਾ ਦੇਖਣ ਗਏ ਨੌਜਵਾਨ ਦਾ ਉਸਦੇ ਦੋਸਤਾਂ ਨੇ ਹੀ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਇਆ ਹੈ। ਇਲਾਕੇ ਦੇ ਲੋਕਾਂ ਮੁਤਾਬਿਕ ਮ੍ਰਿਤਕ ਲੜਕਾ ਆਪਣੇ ਦੋਸਤਾਂ ਨਾਲ ਦੁਸ਼ਹਿਰਾ ਦੇਖਣ ਲਈ ਗਿਆ ਸੀ। ਕਤਲ ਕਰਨ ਵਾਲੇ ਉਸਦੇ ਦੋਸਤਾਂ ਦੀ ਤਸਵੀਰ ਵੀ ਸਾਹਮਣੇ ਆਈ ਹੈ। ਲੋਕਾਂ ਨੇ ਕਿਹਾ ਕਿ ਦੋਸ਼ੀਆਂ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ। ਉੱਥੇ ਹੀ ਮੌਕੇ ਉੱਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਇਸ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।