Police encounter: ਅੱਧੀ ਰਾਤ ਨੂੰ ਨੌਜਵਾਨ ਅਤੇ ਪੁਲਿਸ 'ਚ ਆਹਮੋ ਸਾਹਮਣੇ ਚੱਲੀਆਂ ਗੋਲੀਆਂ, ਜ਼ਖ਼ਮੀ ਹਾਲਤ 'ਚ ਨੌਜਵਾਨ ਕੀਤਾ ਕਾਬੂ - ਹੁਸ਼ਿਆਰਪੁਰ ਦੀਆਂ ਖ਼ਬਰਾਂ
Published : Sep 21, 2023, 3:59 PM IST
ਬੀਤੀ ਦੇਰ ਰਾਤ ਹੁਸ਼ਿਆਰਪੁਰ 'ਚ ਪੁਲਿਸ ਅਤੇ ਨੌਜਵਾਨ 'ਚ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ, ਜਿਸ 'ਚ ਨੌਜਵਾਨ ਜ਼ਖ਼ਮੀ ਹੋ ਗਿਆ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਇਸ ਮੁਕਾਬਲੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਹੁਸ਼ਿਆਰਪੁਰ ਦੇ ਹੀ ਵਿੱਕੀ ਥਾਪਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਕਿ ਪੁਲਿਸ ਵਲੋਂ ਕਾਬੂ ਕੀਤਾ ਨੌਜਵਾਨ ਸ਼ਹਿਰ 'ਚ ਪਿਸਤੌਲ ਦੀ ਨੋਕ 'ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਸੀ ਤੇ ਜਦੋਂ ਪੁਲਿਸ ਨੇ ਇਸ ਨੂੰ ਕਾਬੂ ਕਰਨਾ ਚਾਹਿਆ ਤਾਂ ਇਸ ਵਲੋਂ ਗੋਲੀਆਂ ਚਲਾ ਦਿੱਤੀਆਂ ਗਈ। ਜਿਸ 'ਚ ਦੱਸਿਆ ਜਾ ਰਿਹਾ ਕਿ ਦੋ ਗੋਲੀਆਂ ਇਸ ਨੌਜਵਾਨ ਦੇ ਲੱਗੀਆਂ। ਜਿਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਲਿਆਂਦਾ। (Police encounter)