ਹੋਲੇ ਮਹੱਲੇ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਬਣਾਇਆ ਮਾਡਲ - Paper artist Gurpreet Singh made a model of Takht Sri Kesgarh Sahib
ਅੰਮ੍ਰਿਤਸਰ: ਮਸ਼ਹੂਰ ਵਿਸ਼ਵ ਪ੍ਰਸਿੱਧ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਵੱਲੋਂ ਸੰਗਤਾਂ ਨੂੰ ਖਾਸ ਉਪਰਾਲੇ ਨਾਲ ਹੋਲੇ ਮੁਹੱਲੇ ਦੀ ਵਧਾਈ ਦਿੱਤੀ ਗਈ ਹੈ ਤਾਂ ਜੋ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜਾਣੂ ਕਰਵਾਇਆ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਇਤਿਹਾਸਕ ਦਿਨ ਮੌਕੇ ਅਜਿਹਾ ਉਪਰਾਲਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ ਸਾਹਿਬ ਦਾ ਮਾਡਲ ਤਿਆਰ (model of Takht Sri Kesgarh Sahib dedicated to Hola Mohalla) ਕਰ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ ਹੈ ਤਾਂ ਜੋ ਨਵੀਂ ਪੀੜ੍ਹੀ ਨੂੰ ਵੱਧ ਤੋਂ ਵੱਧ ਸਿੱਖ ਬਾਰੇ ਜਾਣੂ ਕਰਵਾ ਉਨ੍ਹਾਂ ਨੂੰ ਸਿੱਖੀ ਨਾਲ ਜੋੜਿਆ ਜਾ ਸਕੇ। ਨੌਜਵਾਨ ਨੇ ਦੱਸਿਆ ਕਿ ਕਰੀਬ ਦੋ ਮਹੀਨਿਆਂ ਦੀ ਮਿਹਨਤ ਸਦਕਾ ਸ੍ਰੀ ਕੇਸਗੜ੍ਹ ਸਾਹਿਬ ਦਾ ਮਾਡਲ ਤਿਆਰ ਕੀਤਾ ਗਿਆ ਹੈ। ਨੌਜਵਾਨ ਆਰਟਿਸਟ ਨੇ ਦੱਸਿਆ ਕਿ ਅਜਿਹੇ ਮਾਡਲ ਤਿਆਰ ਕਰਨ ਨੂੰ ਲੈਕੇ ਉਸਨੂੰ ਅੰਤਰਰਾਸ਼ਟਰੀ ਐਵਾਰਡ ਮਿਲ ਚੁੱਕੇ ਹਨ।
Last Updated : Feb 3, 2023, 8:20 PM IST