ਯੂਕਰੇਨ ਚ ਫਸੇ ਵਿਦਿਆਰਥੀ ਦੇ ਮਾਪਿਆਂ ਦੀ ਭਾਰਤ ਸਰਕਾਰ ਅੱਗੇ ਗੁਹਾਰ - ਮਾਪਿਆਂ ਦੀ ਭਾਰਤ ਸਰਕਾਰ ਅੱਗੇ ਗੁਹਾਰ
ਫਿਰੋਜ਼ਪੁਰ: ਜਿਸ ਦਿਨ ਤੋਂ ਰੂਸ ਤੇ ਯੂਕਰੇਨ ਵਿੱਚ ਜੰਗ ਛਿੜੀ ਹੈ ਉਸ ਦਿਨ ਤੋਂ ਹੀ ਭਾਰਤ ਵਿੱਚ ਰਹਿ ਰਹੇ ਮਾਪੇ ਚਿੰਤਾ ਵਿੱਚ ਡੁੱਬੇ ਹਨ। ਮਾਪਿਆਂ ਨੂੰ ਯੂਕੇਰਨ ਵਿੱਚ ਫਸੇ ਆਪਣੇ ਬੱਚਿਆਂ ਦੀ ਚਿੰਤਾ ਵੱਢ-ਵੱਢ ਖਾ ਰਹੀ ਹੈ। ਫਿਰੋਜ਼ਪੁਰ ਦੇ ਪਿੰਡ ਮਲਸੀਆਂ ਦਾ ਰਹਿਣ ਵਾਲਾ ਵਿਦਿਆਰਥੀ ਲਵਪ੍ਰੀਤ ਸਿੰਘ ਵੀ ਯੂਕਰੇਨ ਵਿੱਚ ਫਸਿਆ ਹੋਇਆ ਹੈ।ਪੀੜਤ ਵਿਦਿਆਰਥੀ ਦੇ ਮਾਪਿਆਂ ਨਾਲ ਖਾਸ ਗੱਲਬਾਤ ਕੀਤੀ ਗਈ ਹੈ। ਦੁਖੀ ਹਿਰਦੇ ਨਾਲ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਆਪਣੇ ਪਰਿਵਾਰਿਕ ਮੈਂਬਰ ਨਾਲ ਗੱਲਬਾਤ ਹੋ ਰਹੀ ਹੈ। ਮਾਪਿਆਂ ਨੇ ਦੱਸਿਆ ਕਿ ਬੰਕਰਾਂ ਚ ਰਹਿ ਰਹੇ ਉਨ੍ਹਾਂ ਦੇ ਬੱਚਿਆਂ ਕੋਲ ਖਾਣ ਪੀਣ ਦਾ ਸਮਾਨ ਖਤਮ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਅੱਜ ਯੂਕਰੇਨ ਵਿੱਚ ਵਿਦਿਆਰਥੀ ਦੀ ਮੌਤ ਹੋਣ ਕਾਰਨ ਉਨ੍ਹਾਂ ਨੂੰ ਹੋਰ ਚਿੰਤਾ ਸਤਾਉਣ ਲੱਗੀ ਹੈ। ਮਾਪਿਆਂ ਵੱਲੋਂ ਭਾਰਤ ਸਰਕਾਰ ਨੂੰ ਵਿਦਿਆਰਥੀਆਂ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਗਈ ਹੈ।
Last Updated : Feb 3, 2023, 8:18 PM IST