ਮਰੀਜ਼ ਨੇ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ - second floor of the hospital
ਫਰੀਦਕੋਟ: ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ (Sri Guru Gobind Singh Medical Hospital) ਵਿੱਚ ਇਲਾਜ ਅਧੀਨ ਇੱਕ ਮਰੀਜ਼ ਨੇ ਹਸਪਤਾਲ (hospital) ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਹਾਲਾਂਕਿ ਉਹ ਵਾਲ-ਵਾਲ ਬਚ ਗਿਆ ਅਤੇ ਉਸ ਨੂੰ ਤੁਰੰਤ ਐਮਰਜੈਂਸੀ ਵਾਰਡ (Emergency ward) ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਮਰੀਜ਼ ਦੀ ਪਤਨੀ ਅਤੇ ਮਰੀਜ਼ ਨੇ ਦੱਸਿਆ ਕਿ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ (Mentally disturbed) ਰਹਿੰਦਾ ਹੈ, ਜਿਸ ਕਾਰਨ ਉਸ ਨੇ ਦੋ ਦਿਨ ਪਹਿਲਾਂ ਆਪਣਾ ਲਿੰਗ ਕੱਟ ਲਿਆ ਸੀ, ਜਿਸ ਤੋਂ ਬਾਅਦ ਉਸ ਨੂੰ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
Last Updated : Feb 3, 2023, 8:22 PM IST