ਸਿਵਲ ਹਸਪਤਾਲ ’ਚ ਦਵਾਈ ਲੈਣ ਆ ਰਹੇ ਮਰੀਜ ਹੋ ਰਹੇ ਖੱਜਲ-ਖੁਆਰ - ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ
ਤਰਨ ਤਾਰਨ: ਸਿਵਲ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਲਈ ਜਾ ਰਹੇ ਮਰੀਜ਼ਾਂ ਨੂੰ ਭਾਰੀ ਖੱਜਲਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰੇਸ਼ਾਨ ਮਰੀਜ਼ਾਂ ਵੱਲੋਂ ਹਸਪਤਾਲ ਪ੍ਰਬੰਧਕਾਂ ਉੱਪਰ ਸਵਾਲ ਚੁੱਕੇ ਗਏ ਹਨ। ਦੂਜੇ ਪਾਸੇ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਸਹੂਲਤ ਦੇਣ ਦੇ ਦਾਅਵੇ ਕਰ ਰਹੀ ਹੈ। ਤਰਨ ਤਾਰਨ ਵਿਖੇ ਸਿਵਲ ਹਸਪਤਾਲ ਵਿੱਚ ਪਹੁੰਚੇ ਲੋਕਾਂ ਨੂੰ ਵੱਡੀਆਂ-ਵੱਡੀਆਂ ਲਾਈਨਾਂ ਵਿੱਚ ਖੜਨਾ ਪੈ ਰਿਹਾ ਹੈ ਜਿਸ ਕਰਕੇ ਉਨ੍ਹਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਸਪਤਾਲ ਵਿੱਚ ਇਲਾਜ ਲਈ ਗਏ ਮਰੀਜ਼ਾਂ ਨੂੰ ਕਈ ਕਈ ਘੰਟੇ ਦਵਾਈ ਲੈਣ ਲਈ ਲੰਬੀਆਂ ਕਤਾਰਾਂ ਵਿੱਚ ਖੜਨਾਂ ਪੈਂਦਾ ਹੈ ਅਤੇ ਇਸ ਮੌਕੇ ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰੇ ਦਰਬਾਰੇ ਪਹੁੰਚ ਰੱਖਣ ਵਾਲੇ ਲੋਕ ਸਿੱਧੇ ਜਾ ਕੇ ਪਰਚੀ ਕਟਵਾ ਲੈਂਦੇ ਹਨ ਅਤੇ ਦਵਾਈ ਲੈ ਲੈਂਦੇ ਹਨ ਜਦੋਂ ਕਿ ਆਮ ਲੋਕਾਂ ਦੀ ਇਥੇ ਕੋਈ ਸੁਣਵਾਈ ਨਹੀਂ ਹੈ। ਵੱਖ ਵੱਖ ਮਰੀਜ਼ਾਂ ਨੇਂ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਹਸਪਤਾਲ ਦੀਆਂ ਸੇਵਾਵਾਂ ਵਿੱਚ ਸੁਧਾਰ ਕੀਤਾ ਜਾਵੇ ਉਨ੍ਹਾਂ ਮੰਗ ਕੀਤੀ ਕਿ ਜੇਕਰ ਹਸਪਤਾਲ ਵਿੱਚ ਕੋਈ ਸਟਾਫ਼ ਦੀ ਘਾਟ ਹੈ ਤਾਂ ਸਰਕਾਰ ਨੂੰ ਇਸ ਘਾਟ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਖੱਜਲਖੁਆਰੀ ਨੂੰ ਦੂਰ ਕਰਨਾ ਚਾਹੀਦਾ ਹੈ।
Last Updated : Feb 3, 2023, 8:20 PM IST