ਇਸ ਪਿੰਡ ਦੇ ਲੋਕਾਂ ਨੇ ਵੋਟਾਂ ਦਾ ਕੀਤਾ ਬਾਈਕਾਟ, ਵੋਟ ਬੂਥ ਦਿਖੇ ਖਾਲੀ - Basiala and Rasulpur villages of Garhshankar boycotted the polls
ਹੁਸ਼ਿਆਰਪੁਰ: ਵਿਧਾਨਸਭਾ ਚੋਣਾਂ 2022 ਨੂੰ ਲੈਕੇ ਪੰਜਾਬ ਵਿੱਚ ਵੋਟਿੰਗ ਜਾਰੀ ਹੈ। ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਅਤੇ ਰਸੂਲਪੁਰ ਦੇ ਲੋਕਾਂ ਵੱਲੋਂ ਵਿਧਾਨ ਸਭਾ ਚੋਣਾਂ ਦਾ ਪੂਰਨ ਤੌਰ ’ਤੇ ਬਾਈਕਾਟ (f Basiala and Rasulpur villages of Garhshankar boycotted the polls) ਕੀਤਾ ਹੋਇਆ ਹੈ। ਇਸ ਸਬੰਧੀ ਪਿੰਡ ਬਸਿਆਲਾ ਦੇ ਸਰਪੰਚ ਹਰਦੇਵ ਸਿੰਘ ਤੇ ਪਿੰਡ ਦੇ ਹੋਰ ਲੋਕਾਂ ਨੇ ਦੱਸਿਆ ਕਿ ਰੇਲਵੇ ਵੱਲੋਂ ਬੰਦ ਕੀਤੇ ਫਾਟਕ ਖੋਲ੍ਹਣ ਦੀ ਮੰਗ ਨੂੰ ਲੈਕੇ ਦੋਵਾਂ ਪਿੰਡਾਂ ਵਿੱਚ ਨਾ ਤਾਂ ਕਿਸੇ ਪਾਰਟੀ ਦਾ ਬੂਥ ਲੱਗਣ ਦਿੱਤਾ ਗਿਆ ਹੈ ਅਤੇ ਨਾ ਹੀ ਦੋਵਾਂ ਪਿੰਡਾਂ ਦੇ ਲੋਕਾਂ ਵੱਲੋਂ ਵੋਟ ਪਾਈ ਗਈ ਹੈ।
Last Updated : Feb 3, 2023, 8:17 PM IST