ਮਤਦਾਨ ਕਰਨ ਲਈ ਫਤਿਹਗੜ੍ਹ ਸਾਹਿਬ ਦੇ ਲੋਕਾਂ 'ਚ ਉਤਸ਼ਾਹ - ਫਤਿਹਗੜ੍ਹ ਸਾਹਿਬ ਦੇ ਲੋਕਾਂ 'ਚ ਉਤਸ਼ਾਹ
ਸ੍ਰੀ ਫਤਿਹਗੜ੍ਹ ਸਾਹਿਬ: 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਵੇਰ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ, ਜਿਸ ਨੂੰ ਲੈ ਕੇ ਲੋਕਾਂ ਦੇ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਅਤੇ ਵੋਟਿੰਗ ਸ਼ੁਰੂ ਹੁੰਦੇ ਹੀ ਲੋਕ ਪੋਲਿੰਗ ਬੂਥਾਂ ਤੇ ਪਹੁੰਚਣੇ ਸ਼ੁਰੂ ਹੋ ਗਏ। ਅਮਲੋਹ ਦੇ ਵਿੱਚ ਐਸਡੀਐਮ ਜੀਵਨਜਗਜੋਤ ਕੌਰ ਦੇ ਵੱਲੋਂ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਮਲੋਹ ਵਿਚ 178 ਪੋਲਿੰਗ ਬੂਥ ਹਨ, ਉੱਥੇ ਹੀ ਮਾਡਲ ਬੂਥ ਬਣਾਏ ਗਏ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਨੂੰ ਹਰ ਇਕ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਵਾਈ ਜਾ ਰਹੀ ਹੈ।
Last Updated : Feb 3, 2023, 8:17 PM IST