ਧੂੰਏ ਤੇ ਗੰਦੇ ਪਾਣੀ ਤੋਂ ਅੱਕੇ ਲੋਕਾਂ ਨੇ ਅਨੋਖੇ ਢੰਗ ਨਾਲ ਖੋਲ੍ਹਿਆ ਮੋਰਚਾ ! - ਫੈਕਟਰੀ ਦੇ ਗੇਟ ਅੱਗੇ ਧਰਨਾ ਲਗਾ ਕੇ ਭਾਗਵਤ ਗੀਤਾ ਦਾ ਜਾਪ ਕੀਤਾ
ਹੁਸ਼ਿਆਰਪੁਰ: ਜ਼ਿਲ੍ਹੇ ਦੇ ਪਿੰਡ ਮਹਿੰਦਵਾਣੀ ਵਿੱਚ ਪਿਛਲੇ ਕਈ ਦਿਨਾਂ ਤੋਂ ਫੈਕਟਰੀ ਅਤੇ ਇਲਾਕਾ ਨਿਵਾਸੀਆਂ ਵਿੱਚ ਚੱਲ ਰਹੇ ਸੰਘਰਸ਼ ਨੇ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਇਲਾਕਾ ਨਿਵਾਸੀਆਂ ਨੇ ਫੈਕਟਰੀ ਦੇ ਗੇਟ ਅੱਗੇ ਧਰਨਾ ਲਗਾ ਕੇ ਭਾਗਵਤ ਗੀਤਾ ਦਾ ਜਾਪ ਕੀਤਾ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਫੈਕਟਰੀ ਮਾਲਕ ਨੂੰ ਬਹੁਤ ਵਾਰ ਉਨ੍ਹਾਂ ਵੱਲੋਂ ਮਿਲ ਕੇ ਮਸਲਾ ਹੱਲ ਕਰਨ ਲਈ ਕਿਹਾ ਗਿਆ ਹੈ ਪਰ ਫੈਕਟਰੀ ਮਾਲਕ ਇਲਾਕਾ ਨਿਵਾਸੀਆਂ ਦੀ ਕੋਈ ਵੀ ਗੱਲ ਨਹੀਂ ਮੰਨ ਰਿਹਾ ਹੈ।ਪਰੇਸ਼ਾਨ ਸਥਾਨਕ ਲੋਕਾਂ ਨੇ ਕਿਹਾ ਫੈਕਟਰੀ ਦੇ ਕਾਰਨ ਚਿਮਨੀ ਵਿੱਚੋਂ ਨਿਕਲ ਰਹੇ ਧੂੰਏਂ ਦੇ ਨਾਲ ਜੋ ਕਾਲਖ ਉਨ੍ਹਾਂ ਦੇ ਘਰਾਂ ਤੱਕ ਪਹੁੰਚਦੀ ਹੈ ਉਸ ਨਾਲ ਉਨ੍ਹਾਂ ਦੇ ਘਰ ਦੇ ਖ਼ਰਾਬ ਹੋਣ ਦੇ ਨਾਲ ਨਾਲ ਬੱਚਿਆਂ ਦੀ ਸਿਹਤ ’ਤੇ ਵੀ ਬਹੁਤ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਸਰਾ ਜੋ ਫੈਕਟਰੀ ਵਿੱਚੋਂ ਗੰਦਾ ਪਾਣੀ ਨਿਕਲਦਾ ਹੈ ਉਹ ਲੋਕਾਂ ਦੇ ਘਰਾਂ ਤੱਕ ਪਹੁੰਚ ਜਾਂਦਾ ਹੈ ਜਿਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਹੁਤ ਹੀ ਗੰਭੀਰ ਬਿਮਾਰੀਆਂ ਲੱਗ ਰਹੀਆਂ ਹਨ।
Last Updated : Feb 3, 2023, 8:20 PM IST