ਚੋਣਾਂ ਦੌਰਾਨ ਪੁਲਿਸ ਵੱਲੋਂ ਵੱਡਾ ਲੁਟੇਰਾ ਗਿਰੋਹ ਕਾਬੂ - Amritsar latest news
ਅੰਮ੍ਰਿਤਸਰ: ਪੰਜਾਬ ਚੋਣਾਂ ਦੌਰਨ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਅੰਮ੍ਰਿਤਸਰ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਤੇਜ਼ਧਾਰ ਹਥਿਆਰ ਅਤੇ ਚੋਰੀ ਦੇ 5 ਮੋਟਰਸਾਇਕਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਖਿਡੌਣਾ ਪਿਸੌਤਲ, ਦਾਤਰ ਬਰਾਮਦ ਕੀਤੀ ਗਈ ਹੈ ਅਤੇ ਨਾਲ ਹੀ ਚੋਰੀ ਦੇ ਮੋਟਰਸਾਇਕਲ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਮੁਲਜ਼ਮ ਖਿਡੌਣਾ ਪਿਸਤੌਲ ਦੀ ਮਦਦ ਨਾਲ ਲੁੱਟ ਖੋਹ ਦੀਆਂ ਵਾਰਤਾਦਾਂ ਨੂੰ ਅੰਜ਼ਾਮ ਦਿੰਦੇ ਸਨ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:17 PM IST