ਬੱਚੀਆਂ ਨਾਲ ਜਿਨਸੀ ਸ਼ੋਸ਼ਣ ਕਰਨ ਵਾਲਾ ਪ੍ਰਿੰਸੀਪਲ ਗ੍ਰਿਫ਼ਤਾਰ - Police Arrested the Principal and Owner of a Private School
ਰੂਪਨਗਰ: ਨੰਗਲ ਦੇ ਨਾਲ ਲੱਗਦੇ ਪਿੰਡ ਨਾਨਗਰਾਂ ਵਿੱਚ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਅਤੇ ਮਾਲਕ ਵੱਲੋਂ ਸਕੂਲ ਦੀਆਂ ਨਾਬਾਲਿਗ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਪ੍ਰਿੰਸੀਪਲ ਗ੍ਰਿਫਤਾਰ (Police Arrested the Principal) ਕਰ ਲਿਆ ਹੈ। ਅਦਾਲਤ ਨੇ ਮੁਲਜ਼ਮ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ ਜਿੱਥੇ ਉਸ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਨੇ ਆਪਣੀ ਗਲਤੀ ਕਬੂਲ ਕੀਤੀ ਹੈ ਕਿ ਉਹ ਲੜਕੀਆਂ ਨਾਲ ਤਸਵੀਰਾਂ ਲੈਂਦਾ ਸੀ ਅਤੇ ਉਨ੍ਹਾਂ ਨਾਲ ਸਰੀਰਿਕ ਸਬੰਧ ਬਣਾਉਦਾ ਸੀ। ਫਿਲਹਾਲ ਪੁਲਿਸ ਨੇ ਮੁਲਜ਼ਮ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:17 PM IST