ਹੋਲੀ ਦੇ ਮੱਦੇਨਜ਼ਰ ਪੁਲਿਸ ਨੇ ਕੀਤੀ ਸਖ਼ਤੀ - Police check at bus stand
ਬਠਿੰਡਾ: ਪੁਲਿਸ ਵੱਲੋਂ ਹੋਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਵਿੱਚ ਅਤਿ ਸੰਵੇਦਨਸ਼ੀਲ ਥਾਵਾਂ ਉੱਪਰ ਅਤੇ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ ਤਾਂ ਜੋ ਸ਼ਰਾਰਤੀ ਅਨਸਰਾਂ ਦੀ ਸ਼ਨਾਖਤ ਕਰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸੇ ਲੜੀ ਤਹਿਤ ਬਠਿੰਡਾ ਦੇ ਬੱਸ ਸਟੈਂਡ ਵਿਖੇ ਪੁਲਿਸ ਅਧਿਕਾਰੀਆਂ ਵੱਲੋਂ ਰਾਹਗੀਰਾਂ ਅਤੇ ਮੁਸਾਫ਼ਰਾਂ ਦੀ ਚੈਕਿੰਗ ਕੀਤੀ ਗਈ। ਏਐਸਆਈ ਰਾਜੀਵ ਕੁਮਾਰ ਨੇ ਦੱਸਿਆ ਕਿ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਹਦਾਇਤ ਤੋਂ ਬਾਅਦ ਇਹ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:20 PM IST