ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ 8 ਸਾਲਾ ਧੀ ਲਈ ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ - ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ 8 ਸਾਲਾ ਧੀ ਲਈ ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ
ਤਰਨਤਾਰਨ: ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਤੋਂ 8 ਸਾਲ ਦੀ ਬੱਚੀ ਜਿਸ ਦੀ ਲੈਟਰੀਨ ਵਾਲੀ ਜਗ੍ਹਾ ਜਮਾਂਦਰੂੂ ਬੰਦ ਹੋਣ ਕਾਰਨ ਪੀੜਤ ਪਰਿਵਾਰ ਨੇ 4 ਸਾਲ ਪਹਿਲਾਂ ਬੱਚੀ ਦਾ ਆਪਰੇਸ਼ਨ ਕਰਾ ਕੇ ਲੈਟਰਿੰਗ ਵਾਲੀ ਨਾਲੀ ਬਾਹਰ ਕਢਵਾਈ ਸੀ ਪਰ ਇਲਾਜ ਦੁੱਖੋਂ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਬੱਚੀ ਮੰਜੇ ’ਤੇ ਜ਼ਿੰਦਗੀ ਅਤੇ ਮੌਤ ਨਾਲ ਲੜ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਬੱਚੀ ਨਵਜੋਤ ਕੌਰ ਦੇ ਮਾਤਾ ਪਿਤਾ ਸੁਖਚੈਨ ਸਿੰਘ ਅਤੇ ਰਾਜ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੀ ਬੱਚੀ ਨਵਜੋਤ ਕੌਰ ਦੀ ਉਮਰ 8 ਸਾਲ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਹੁਣ ਇਲਾਜ ਨਹੀਂ ਹੋ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰਿਵਾਰ ਵੱਲੋਂ ਸਮਾਜ ਸੇਵੀਆਂ ਤੋਂ ਧੀ ਦੇ ਇਲਾਜ ਲਈ ਮਦਦ ਦੀ ਮੰਗ ਕੀਤੀ ਹੈ ਅਤੇ ਇਸਦੇ ਚੱਲਦੇ ਹੀ ਉਨ੍ਹਾਂ ਸਹਾਇਤਾ ਕਰਨ ਵਾਲਿਆਂ ਨੂੰ ਇਹ ਮੋਬਾਇਲ ਨੰਬਰ 8872574625 ਦਿੱਤਾ ਹੈ ਤਾਂ ਕਿ ਉਨ੍ਹਾਂ ਦੀ ਮਦਦ ਹੋ ਸਕੇ।
Last Updated : Feb 3, 2023, 8:21 PM IST
TAGGED:
ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ