ਕੋਲੇ ਦੀ ਘਾਟ ਨੂੰ ਦੂਰ ਕਰਨ ਲਈ ਅਧਿਕਾਰੀਆਂ ਨਾਲ ਕੀਤਾ ਜਾ ਰਿਹਾ ਤਾਲਮੇਲ- ਬਿਜਲੀ ਮੰਤਰੀ - ਅਧਿਕਾਰੀਆਂ ਨਾਲ ਕੀਤਾ ਜਾ ਰਿਹਾ ਤਾਲਮੇਲ
ਪਟਿਆਲਾ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਬਿਜਲੀ ਬੋਰਡ ਦੇ ਮੁੱਖ ਦਫਤਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਗਰਮੀ ਦੇ ਦਿਨਾਂ ’ਚ ਆਉਣ ਵਾਲੀ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ ਪਾਵਰਕਾਮ ਵਿਭਾਗ ਕਿਸੇ ਵੀ ਤਰ੍ਹਾਂ ਦਾ ਬਿਜਲੀ ਦਾ ਸੰਕਟ ਨਹੀਂ ਆਉਣ ਦੇਵੇਗਾ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਗਰਮੀਆਂ ਵਿਚ ਬਿਜਲੀ ਦੀ ਘਾਟ ਮਹਿਸੂਸ ਹੁੰਦੀ ਹੈ, ਪਰ ਇਸ ਵਾਰ ਬਿਜਲੀ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਬਿਜਲੀ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੋਲੇ ਦੀ ਘਾਟ ਅਤੇ ਥਰਮਲ ਪਲਾਂਟ ਨੂੰ ਚਾਲੂ ਰੱਖਣ ਲਈ ਪੂਰੀ ਤਰ੍ਹਾਂ ਅਧਿਕਾਰੀਆਂ ਨਾਲ ਸਮੀਖਿਆ ਕੀਤਾ ਜਾ ਰਹੀ ਹੈ। ਉਨ੍ਹਾਂ ਇਹ ਵੀ ਪ੍ਰੀਪੇਡ ਬਿਜਲੀ ਮੀਟਰ ਸਬੰਧੀ ਪਬਲਿਕ ਹਿੱਤ ਵਿਚ ਹੋਣ ਵਾਲਾ ਫੈਸਲਾ ਹੀ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਹਰ ਘਰ 300 ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਸਰਕਾਰ ਜਲਦ ਪੂਰਾ ਕਰਨ ਜਾ ਰਹੀ ਹੈ।
Last Updated : Feb 3, 2023, 8:21 PM IST