ਨਰਮੇ ਦੇ ਮੁਆਵਜੇ 'ਤੇ ਪਰਚੇ ਰੱਦ ਕਰਨ ਲਈ ਕੀਤਾ ਰੋਸ ਪ੍ਰਦਰਸ਼ਨ - ਕਿਸਾਨਾਂ 'ਤੇ ਪਰਚੇ ਦਰਜ਼
ਸ੍ਰੀ ਮੁਕਤਸਰ ਸਾਹਿਬ: ਦੋ ਦਿਨ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਵਿੱਚ ਕਿਸਾਨਾਂ ਵੱਲੋਂ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਨੂੰ ਲੈ ਕੇ ਲੰਬੀ ਦੇ ਤਹਿਸੀਲ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਥੇ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਤੂੰ ਤੂੰ ਮੈਂ ਮੈਂ ਹੋਣ ਕਾਰਨ ਕਿਸਾਨਾਂ 'ਤੇ ਪਰਚੇ ਦਰਜ਼ ਕਰ ਦਿੱਤੇ ਗਏ ਸਨ। ਕਿਸਾਨਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ ਸੀ। ਉਸ ਪਰਚਿਆਂ ਨੂੰ ਰੱਦ ਕਰਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨਾਂ 'ਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਉੱਥੇ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਫੇਮਸ ਤਰਸੇਮ ਖੁੰਡੇ ਹਲਾਲ ਦਾ ਕਹਿਣਾ ਸੀ ਕਿ ਜੋ ਕਿਸਾਨਾਂ ਤੇ ਮਾਮਲੇ ਦਰਜ ਕੀਤੇ ਗਏ ਹਨ। ਉਹਨਾਂ ਨੂੰ ਰੱਦ ਕੀਤਾ ਜਾਵੇ।
Last Updated : Feb 3, 2023, 8:21 PM IST