ਸੁਨੀਲ ਜਾਖੜ ਦੀਆਂ ਵਧੀਆਂ ਮੁਸ਼ਕਿਲਾਂ, ਕਾਨੂੰਨੀ ਕਾਰਵਾਈ ਦੀ ਮੰਗ - ਸੁਨੀਲ ਜਾਖੜ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ
ਜਲੰਧਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਕਾਂਗਰਸ ਪਾਰਟੀ ਦੇ ਲਈ ਮੁਸਬਿਤ ਬਣਦਾ ਜਾ ਰਿਹਾ ਹੈ। ਦੱਸ ਦਈਏ ਕਿ ਜਾਖੜ ਦੇ ਬਿਆਨ ਤੋਂ ਬਾਅਦ ਹੁਣ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਜਲੰਧਰ ਦੇ ਕਸਬਾ ਵਿਖੇ ਲੋਕਾਂ ਵੱਲੋਂ ਮੀਟਿੰਗ ਕੀਤੀ ਗਈ ਜਿਸ ਚ ਉਨ੍ਹਾਂ ਨੇ ਸੁਨੀਲ ਜਾਖੜ ਦਾ ਵਿਰੋਧ ਕਰਨ ਦਾ ਐਲਾਨ ਕੀਤਾ। ਨਾਲ ਹੀ ਉਨ੍ਹਾਂ ਨੇ ਸੁਨੀਲ ਜਾਖੜ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਬਣਦੀ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਵੱਲੋਂ ਵਿਰੋਧ ਹੋਰ ਵੀ ਤੇਜ਼ ਕੀਤਾ ਜਾਵੇਗਾ।
Last Updated : Feb 3, 2023, 8:22 PM IST