ਰਾਮ ਰਹੀਮ ਨੂੰ ਫਰਲੋ ਮਿਲਣ ’ਤੇ ਭੜਕੀਆਂ ਸਿੱਖ ਜਥੇਬੰਦੀਆਂ - protest by various Sikh organizations in Zira
ਫਿਰੋਜ਼ਪੁਰ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਜਿੱਥੇ ਡੇਰਾ ਪ੍ਰੇਮੀਆਂ ਚ ਖੁਸ਼ੀ ਦੀ ਲਹਿਰ ਹੈ ਉੱਥੇ ਹੀ ਦੂਜੇ ਪਾਸੇ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਜ਼ੀਰਾ ਵਿਖੇ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਰਾਮ ਰਹੀਮ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਰਾਮ ਰਹੀਮ ’ਤੇ ਬਹੁਤ ਹੀ ਗੰਭੀਰ ਅਪਰਾਧ ਦਰਜ ਹਨ ਅਤੇ ਉਸ ਨੂੰ ਪੈਰੋਲ ਤੇ ਰਿਹਾਅ ਕੀਤਾ ਗਿਆ ਹੈ। ਇੱਥੋਂ ਇਹ ਸਾਬਤ ਹੋ ਰਿਹਾ ਹੈ ਕਿ ਘੱਟ ਗਿਣਤੀ ਲੋਕਾਂ ਨਾਲ ਅਤੇ ਸਿੱਖਾਂ ਨਾਲ ਸਰਾਸਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਜਥੇਬੰਦੀਆਂ ਦੀ ਮੰਗ ਹੈ ਇਸ ਸਿਰਸਾ ਮੁਖੀ ਦੀ ਪੈਰੋਲ ਰਿਹਾਈ ਰੱਦ ਕੀਤੀ ਜਾਵੇ ਅਤੇ ਸਜ਼ਾ ਭੁਗਤ ਚੁੱਕੇ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀਆਂ ਵੱਲੋਂ ਵੱਡਾ ਅੰਦੋਲਨ ਕੀਤਾ ਜਾਵੇਗਾ।
Last Updated : Feb 3, 2023, 8:12 PM IST