ਵਿਆਹੁਤਾ ਦੀ ਮੌਤ ਮਾਮਲੇ ਚ ਸੱਸ-ਸਹੁਰਾ ਗ੍ਰਿਫਤਾਰ,ਪਤੀ ਫਰਾਰ ! - ਵਿਆਹੁਤਾ ਦੀ ਮੌਤ ਮਾਮਲੇ ਚ ਸੱਸ-ਸਹੁਰਾ ਗ੍ਰਿਫਤਾਰ
ਤਰਨ ਤਾਰਨ: ਪੱਟੀ ਵਿਖੇ ਵਿਆਹੁਤਾ ਦੀ ਹੋਈ ਮੌਤ ਦਾ ਮਾਮਲਾ ਭਖਦਾ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈਕੇ ਧਰਨਾ ਲਗਾਇਆ ਗਿਆ ਹੈ। ਪਰਿਵਾਰ ਵੱਲੋਂ ਮ੍ਰਿਤਕਾ ਦੇ ਪਤੀ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੀੜਤ ਪਰਿਵਾਰ ਵੱਲੋਂ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਦਿੱਤਾ ਜਦੋਂ ਤੱਕ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੁੰਦੀ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਮ੍ਰਿਤਕਾ ਦੇ ਸੱਸ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਮੁਲਜ਼ਮ ਪਤੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:17 PM IST