ਦੇਸ਼ ਭਰ ’ਚ ਦੋ ਦਿਨੀਂ ਹੜਤਾਲ ਦੇ ਤਹਿਤ ਵਿਸ਼ਾਲ ਰੋਸ ਮਾਰਚ ਅਤੇ ਰੈਲੀ - ਫੈਡਰੇਸ਼ਨਾਂ ਦੇ ਸੱਦੇ ’ਤੇ ਦੋ ਦਿਨੀਂ ਹੜਤਾਲ
ਬਰਨਾਲਾ: ਦੇਸ਼ ਭਰ ’ਚ ਪੱਧਰ ਤੇ ਵੱਖ-ਵੱਖ ਜਥੇਬੰਦੀਆਂ ਅਤੇ ਫੈਡਰੇਸ਼ਨਾਂ ਦੇ ਸੱਦੇ ’ਤੇ ਦੋ ਦਿਨੀਂ ਹੜਤਾਲ ਕੀਤੀ ਜਾ ਰਹੀ ਹੈ। ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਨੇ ਕਚਹਿਰੀ ਚੌਕ ਤੱਕ ਵਿਸ਼ਾਲ ਰੋਸ ਮਾਰਚ ’ਤੇ ਰੈਲੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ’ਚ ਜਥੇਬੰਦੀਆਂ ਅਤੇ ਫੈਡਰੇਸ਼ਨਾਂ ਦੇ ਆਗੂਆਂ ਨੇ ਹਿੱਸਾ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੋ ਰੋਜ਼ਾ ਹੜਤਾਲ ਮਾਣ ਭੱਤੇ ’ਤੇ ਕੰਮ ਕਰਦੀਆਂ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਪੂਰੀ ਤਨਖਾਹ ਦੇਣ, ਕਿਰਤ ਕਾਨੂੰਨ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਵਾਪਿਸ ਲੈਣ ਅਤੇ ਹੋਰ ਕਿਰਤੀ ਲੋਕਾਂ ਦੇ ਖੋਹੇ ਜਾ ਰਹੇ ਹੱਕਾਂ ਦੇ ਵਿਰੋਧ ਵਿੱਚ ਲੋਕ ਨੂੰ ਜਗਾਉਣ ਲਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿੰਨ੍ਹੀ ਦੇਰ ਪੁਰਾਣੀ ਪੈਨਸ਼ਨ ਦੀ ਬਹਾਲੀ ਨਹੀਂ ਹੋ ਜਾਂਦੀ, ਮੁਲਾਜ਼ਮ ਵਿਰੋਧੀ ਫੈਸਲੇ ਵਾਪਸ ਨਹੀਂ ਲਏ ਜਾਂਦੇ, ਉਨ੍ਹੀਂ ਦੇਰ ਸੰਘਰਸ਼ੀ ਲੋਕ ਚੁੱਪ ਨਹੀਂ ਬੈਠਣਗੇ।
Last Updated : Feb 3, 2023, 8:21 PM IST