ਰੂਸ ਤੇ ਯੂਕਰੇਨ ਦੀ ਜੰਗ ਖਿਲਾਫ ਪੰਜਾਬ ’ਚ ਰੋਸ ਪ੍ਰਦਰਸ਼ਨ - ਯੂਕਰੇਨ ਦੇ ਹਾਲਾਤ ਦਿਨ ਬ ਦਿਨ ਵਿਗੜਦੇ ਜਾ ਰਹੇ
ਜਲੰਧਰ: ਇੱਕ ਪਾਸੇ ਜਿੱਥੇ ਰੂਸ ਅਤੇ ਯੂਕਰੇਨ ਦੀ ਜੰਗ ਲਗਾਤਾਰ ਵਧਦੀ ਜਾ ਰਹੀ ਹੈ ਉਹਦੇ ਦੂਸਰੇ ਪਾਸੇ ਯੂਕਰੇਨ ਵਿੱਚ ਰਹਿ ਰਹੇ ਬਾਹਰੀ ਦੇਸ਼ਾਂ ਦੇ ਨਾਗਰਿਕ ਅਤੇ ਉਨ੍ਹਾਂ ਦੇ ਪਰਿਵਾਰ ਚਿੰਤਾ ਵਿੱਚ ਡੁੱਬੇ ਹੋਏ ਹਨ। ਜਲੰਧਰ ਵਿੱਚ ਵੀ ਅਜਿਹੇ ਕਈ ਪਰਿਵਾਰ ਨੇ ਜੋ ਇੰਨ੍ਹਾਂ ਹਾਲਾਤਾਂ ਨੂੰ ਲੈਕੇ ਹਾਲਾਤਾਂ ਚਿੰਤਾ ਵਿੱਚ ਹਨ ਕਿ ਕਿਸੇ ਤਰ੍ਹਾਂ ਉਨ੍ਹਾਂ ਦੇ ਬੱਚੇ ਯੂਕਰੇਨ ਤੋਂ ਸਹੀ ਸਲਾਮਤ ਵਾਪਸ ਆਪਣੇ ਘਰ ਆ ਜਾਣ। ਇਸੇ ਦੇ ਚੱਲਦੇ ਜਲੰਧਰ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸ਼ਹਿਰ ਦੇ ਦੇਸ਼ਭਗਤ ਯਾਦਗਾਰ ਹਾਲ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਜੰਗ ਖਿਲਾਫ਼ ਅਤੇ ਉਨ੍ਹਾਂ ਲੋਕਾਂ ਲਈ ਕੀਤਾ ਗਿਆ ਜੋ ਇਸ ਵੇਲੇ ਯੂਕਰੇਨ ਵਿੱਚ ਫਸੇ ਹੋਏ ਹਨ। ਇਸ ਮੌਕੇ ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ ਕਸ਼ਮੀਰ ਸਿੰਘ ਨੇ ਕਿਹਾ ਕਿ ਰੂਸ ਅਤੇ ਯੂਕਰੇਨ ਵਿੱਚ ਜੰਗ ਨਾਲ ਯੂਕਰੇਨ ਦੇ ਹਾਲਾਤ ਦਿਨ ਬ ਦਿਨ ਵਿਗੜਦੇ ਜਾ ਰਹੇ ਨੇ ਜਿਸ ਦੇ ਚੱਲਦੇ ਭਾਰਤੀ ਵਿਦਿਆਰਥੀਆਂ ਲਈ ਜਾਨ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਬਾਬਤ ਜਲਦ ਤੋਂ ਜਲਦ ਐਕਸ਼ਨ ਲੈਂਦੇ ਹੋਏ ਆਪਣੇ ਦੇਸ਼ ਵਾਸੀਆਂ ਨੂੰ ਜਲਦ ਤੋਂ ਜਲਦ ਉੱਥੋਂ ਕੱਢਣਾ ਚਾਹੀਦਾ ਹੈ।
Last Updated : Feb 3, 2023, 8:18 PM IST