ਬਠਿੰਡਾ ਬੱਸ ਸਟੈਂਡ ਵਿਖੇ ਬੱਸਾਂ ਦਾ ਲੱਗਿਆ ਲੰਮਾ ਜਾਮ, ਜਾਣੋਂ ਪੂਰਾ ਮਾਮਲਾ - ਸਰਕਾਰੀ ਬੱਸ ਸੇਵਾ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
ਬਠਿੰਡਾ: ਜ਼ਿਲ੍ਹੇ ਦੇ ਬੱਸ ਸਟੈਂਡ ’ਚ ਪੀਆਰਟੀਸੀ ਅਤੇ ਪਨਬੱਸ ਦੇ ਕਰਮਚਾਰੀਆਂ ਵੱਲੋਂ ਲੰਬਾ ਜਾਮ ਕੀਤਾ ਗਿਆ ਹੈ। ਇਸ ਦੌਰਾਨ ਬੱਸਾਂ ਦੀਆਂ ਲੰਮੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲਿਆ। ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਅਤੇ ਪਨਬੱਸ ਦੇ ਕਰਮਚਾਰੀਆਂ ਨੇ ਟਾਈਮ ਟੇਬਲ ਨੂੰ ਲੈ ਕੇ ਇਹ ਜਾਮ ਕੀਤਾ ਹੈ। ਫਿਲਹਾਲ ਇਸ ਜਾਮ ਦੇ ਕਾਰਨ ਸਰਕਾਰੀ ਬੱਸ ਸੇਵਾ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ। ਨਾਲ ਹੀ ਸਵਾਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਵਿਭਾਗ ਵੱਲੋਂ ਨਵਾਂ ਟਾਈਮ ਟੇਬਲ ਜਾਰੀ ਕੀਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਪਟਿਆਲਾ, ਬੁਢਲਾਡਾ, ਬਠਿੰਡਾ ਆਦਿ ਬੱਸ ਸਟੈਂਡ ਬੰਦ ਕੀਤਾ ਗਿਆ ਹੈ। ਜੇਕਰ ਉਨ੍ਹਾਂ ਦੀਆਂ ਮੰਗਾਂ 12 ਵਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਸਾਰੇ ਡਿੱਪੂ ਬੰਦ ਕਰਨਗੇ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਅਧਿਕਾਰੀ ਵੱਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਗਈ ਹੈ।
Last Updated : Feb 3, 2023, 8:11 PM IST