ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਨੂੰ ਲੈ ਕੇ ਲੋਕਾਂ ਵਿੱਚ ਰੋਸ
ਹੁਸ਼ਿਆਰਪੁਰ: ਪੰਜ ਸੂਬਿਆਂ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਮੁੜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (Petrol and diesel prices) ਵਿੱਚ ਵਾਧਾ ਕੀਤਾ ਹੈ। ਜਿਸ ਦਾ ਆਮ ਲੋਕ ਵਿਰੋਧ ਕਰ ਰਹੇ ਹਨ। ਹੁਸ਼ਿਆਰਪੁਰ ਦੇ ਲੋਕਾਂ ਦਾ ਕਹਿਣਾ ਹੈ ਕਿ ਬੀਜੇਪੀ ਦੀ ਸਰਕਾਰ ਵਿੱਚ ਮਹਿੰਗਾਈ (Inflation in BJP government) ਦਿਨੋਂ-ਦਿਨ ਵੱਧ ਦੀ ਜਾ ਰਹੀ ਹੈ। ਜਿਸ ਕਰਕੇ ਆਮ ਵਿਅਕਤੀ ਦਾ ਜੀਵਨ ਬਹੁਤ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇਸ ਮੌਕੇ ਇਨ੍ਹਾਂ ਲੋਕਾਂ ਨੇ ਕੇਂਦਰ ਸਰਕਾਰ (Central Government) ਨੂੰ ਤੁਰੰਤ ਤੇਲ ਦੀਆਂ ਕੀਮਤਾਂ ਵਿੱਚ 20 ਰੁਪਏ ਕਟੌਤੀ ਕਰਨ ਦੀ ਮੰਗ ਕੀਤੀ ਹੈ।
Last Updated : Feb 3, 2023, 8:20 PM IST