ਹਾਰਨ ਤੋਂ ਬਾਅਦ ਕਾਂਗਰਸ ਉਮੀਦਵਾਰ ਸੁਸ਼ੀਲ ਰਿੰਕੂ ਦਾ ਵੱਡਾ ਬਿਆਨ - Punjab Assembly Elections 2022
ਜਲੰਧਰ: ਪੰਜਾਬ ਚੋਣਾਂ ਵਿੱਚ ਆਪ ਦਾ ਝਾੜੂ ਫਿਰਦਾ ਵਿਖਾਈ ਦੇ ਰਿਹਾ ਹੈ। ਜਿੱਥੇ ਆਪ ਦੀ ਵੱਡੀ ਜਿੱਤ ਹੁੰਦੀ ਵਿਖਾਈ ਦੇ ਰਹੀ ਹੈ ਉੱਥੇ ਹੀ ਕਾਂਗਰਸ ਅਤੇ ਅਕਾਲੀ ਦਲ ਵੱਡੀ ਹਾਰ ਵੱਲ ਵਧਦਾ ਨਜ਼ਰ ਆ ਰਿਹਾ ਹੈ। ਜਲੰਧਰ ਪੱਛਮੀ ਵਿਧਾਨਸਭਾ ਹਲਕੇ ਤੋਂ ਹਾਰੇ ਕਾਂਗਰਸ ਉਮੀਦਵਾਰ ਸੁਸ਼ੀਲ ਰਿੰਕੂ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਕਾਂਗਰਸ ਉਮੀਦਵਾਰ ਨੇ ਹਾਰ ਨੂੰ ਕਬੂਲਦੇ ਹੋਏ ਕਿਹਾ ਕਿ ਉਹ ਇਸ ਹਾਰ ਪਿੱਛੇ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਉਣਗੇ। ਉਨ੍ਹਾਂ ਕਿਹਾ ਕਿ ਕਿਤੇ ਨਾ ਕਿਤੇ ਉਨ੍ਹਾਂ ਦੀ ਕਮੀ ਰਹੀ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮੁੜ ਮਜ਼ਬੂਤ ਕਰਨਗੇ।
Last Updated : Feb 3, 2023, 8:19 PM IST