ਪੰਜਾਬ

punjab

ETV Bharat / videos

ਕੁਲਬੀਰ ਜ਼ੀਰਾ ਨੇ ਅਕਾਲੀ-ਕਾਂਗਰਸ ਦੀ ਹਾਰ ਦਾ ਦੱਸਿਆ ਕਾਰਨ - ਆਪ ਦੇ ਜੇਤੂ ਉਮੀਦਵਾਰ ਨਰੇਸ਼ ਕਟਾਰੀਆ

By

Published : Mar 11, 2022, 6:19 PM IST

Updated : Feb 3, 2023, 8:19 PM IST

ਫਿਰੋਜ਼ਪੁਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਹੋਈ ਹੈ। ਪੰਜਾਬ ਚੋਣਾਂ ਵਿੱਚ ਆਪ ਦੀ ਚੱਲੀ ਇਸ ਹਨੇਰੀ ਵਿੱਚ ਪੰਜਾਬ ਦੀ ਸਿਆਸਤ ਦੇ ਕਈ ਵੱਡੇ ਦਿੱਗਜ ਢੇਰੀ ਹੋ ਗਏ ਹਨ। ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਕੁਲਬੀਰ ਜ਼ੀਰਾ ਨੂੰ ਆਪ ਉਮੀਦਵਾਰ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੌਕੇ ਜ਼ੀਰਾ ਨੇ ਆਪ ਨੂੰ ਜਿੱਤ ਦੀਆਂ ਵਧਾਈਆਂ ਦਿੱਤੀਆਂ ਹਨ। ਨਾਲ ਹੀ ਜ਼ੀਰਾ ਨੇ ਦੱਸਿਆ ਹੈ ਕਿ ਪੰਜਾਬ ਦੇ ਲੋਕ ਬਦਲ ਚਾਹੁੰਦੇ ਸਨ ਇਸ ਲਈ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਬਦਲ ਵਜੋਂ ਚੁਣਿਆਂ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਆਪ ਨੇ ਕੰਮ ਨਾ ਕੀਤਾ ਤਾਂ ਚੰਨੀ ਸਰਕਾਰ ਦੀ ਤਰ੍ਹਾਂ ਉਨ੍ਹਾਂ ਨੂੰ ਅਗਲੀਆਂ ਚੋਣਾਂ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸਦੇ ਨਾਲ ਹੀ ਆਪ ਦੇ ਜੇਤੂ ਉਮੀਦਵਾਰ ਨਰੇਸ਼ ਕਟਾਰੀਆ ਵੱਲੋਂ ਜਿੱਤ ਦੇ ਫਤਵੇ ਲਈ ਲੋਕਾਂ ਦਾ ਧੰਨਵਾਦ ਕੀਤਾ ਹੈ ਅਤੇ ਨਾਲ ਹੀ ਲੋਕ ਦੀਆਂ ਉਮੀਦਾਂ ਉੱਪਰ ਖਰੇ ਉੱਤਰਨ ਦਾ ਵਿਸ਼ਵਾਸ਼ ਦਿਵਾਇਆ ਹੈ।
Last Updated : Feb 3, 2023, 8:19 PM IST

ABOUT THE AUTHOR

...view details