ਪੰਜਾਬ

punjab

ਵਿਵਾਦਾਂ ’ਚ CM ਚੰਨੀ, ਸੁਖਬੀਰ ਬਾਦਲ ਨੇ ਰਾਹੁਲ-ਪ੍ਰਿਯੰਕਾ ਗਾਂਧੀ ਤੋਂ ਮੰਗਿਆ ਜਵਾਬ

By

Published : Feb 16, 2022, 3:33 PM IST

Updated : Feb 3, 2023, 8:16 PM IST

ਬਰਨਾਲਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਸਿਆਸੀ ਪਾਰਟੀਆਂ ਵੱਲੋਂ ਜੰਮਕੇ ਇੱਕ ਦੂਜੇ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਤਾਂ ਕਿ ਸੂਬੇ ਵਿੱਚ ਆਪਣੀ ਸਰਕਾਰ ਬਣਾਈ ਜਾ ਸਕੇ। ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਉਮੀਦਵਾਰ ਕੁਲਵੰਤ ਸਿੰਘ ਕੀਤੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪ੍ਰਿਯੰਕਾ ਗਾਂਧੀ ਦੇ ਨਾਲ ਖੜੇ ਹੋ ਕੇ "ਭਈਏ" ਸ਼ਬਦ ਵਰਤੇ ਜਾਣ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਹਿੰਦੂਆਂ ਨੂੰ ਖਤਰਾ ਦੇ ਬਿਆਨ ’ਤੇ ਸੁਖਬੀਰ ਸਿੰਘ ਬਾਦਲ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਇਸ ਬਿਆਨ ਦਾ ਜੁਆਬ ਖੁਦ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੇਣ। ਨਾਲ ਹੀ ਉਨ੍ਹਾਂ ਕਿਹਾ ਕਿ ਸਾਡਾ ਇੱਕ ਦੇਸ਼ ਹੈ ਅਤੇ ਜਿਸ ਇਸ ਤਰ੍ਹਾਂ ਦੀ ਬਿਆਨਬਾਜ਼ੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਸ਼ਾਂਤੀ ਭੰਗ ਕਰਨੀ ਚਾਹੁੰਦਾ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਵਾਅਦਾ ਕਰਦਿਆਂ ਕਿਹਾ ਕਿ ਉਨ੍ਹਾਂ ਸਰਕਾਰ ਦੌਰਾਨ ਸਾਰੇ ਧਰਮਾਂ ਦੇ ਲੋਕ ਸੁਰੱਖਿਅਤ ਮਹਿਸੂਸ ਕਰਨਗੇ।
Last Updated : Feb 3, 2023, 8:16 PM IST

ABOUT THE AUTHOR

...view details