ਪੰਜਾਬ ਭਾਜਪਾ ਪ੍ਰਧਾਨ ਦੀ ਵੀਡੀਓ ਵਾਇਰਲ, ਕਾਂਗਰਸ ਲਈ ਪ੍ਰਚਾਰ ਕਰਦੇ ਆਏ ਨਜ਼ਰ ! - ਪੰਜਾਬ ਵਿੱਚ ਵੋਟਾਂ
ਪਠਾਨਕੋਟ: ਭਾਜਪਾ ਪੰਜਾਬ ਦੇ ਪ੍ਰਧਾਨ ਅਤੇ ਪਠਾਨਕੋਟ ਤੋਂ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਨੂੰ ਵੋਟ ਦੇਣਾ ਅੱਤਵਾਦ ਨੂੰ ਵੋਟ ਪਾਉਣ ਦੇ ਬਰਾਬਰ ਹੈ। ਇਸਦੇ ਨਾਲ ਹੀ ਇਸ ਵੀਡੀਓ ਵਿੱਚ ਉਹ ਅੱਗੇ ਇਹ ਵੀ ਕਹਿੰਦੇ ਵਿਖਾਈ ਦੇ ਰਹੇ ਹਨ ਕਿ ਜੇਕਰ ਤੁਸੀਂ ਭਾਜਪਾ ਨੂੰ ਵੋਟ ਨਹੀਂ ਪਾਉਂਦੇ ਤਾਂ ਕਾਂਗਰਸ ਨੂੰ ਪਾ ਦਿਓ ਪਰ 'ਆਪ' ਨੂੰ ਵੋਟ ਨਾ ਪਾਓ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਲੈਕੇ ਸਿਆਸਤ ਵੀ ਭਖ ਗਈ ਹੈ ਵਿਰੋਧੀ ਪਾਰਟੀਆ ਵੱਲੋਂ ਇਸ ਨੂੰ ਲੈਕੇ ਭਾਜਪਾ ’ਤੇ ਸਵਾਲ ਚੁੱਕੇ ਜਾ ਰਹੇ ਹਨ। ਇਸ ਵੀਡੀਓ ਨੂੰ ਲੈਕੇ ਭਾਜਪਾ ਆਗੂ ਨੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਗੱਲ ਦਾ ਅੱਧਾ ਹਿੱਸਾ ਹੀ ਦਿਖਾਇਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਆਪ ਅਤੇ ਕਾਂਗਰਸ ’ਤੇ ਜੰਮਕੇ ਨਿਸ਼ਾਨੇ ਸਾਧੇ ਹਨ।
Last Updated : Feb 3, 2023, 8:17 PM IST