ਆਮ ਆਦਮੀ ਪਾਰਟੀ ਦਿੱਲੀ ਤੋਂ ਚਲਾਉਣਾ ਚਾਹੁੰਦੀ ਹੈ ਸਰਕਾਰ: ਅਸ਼ਵਨੀ ਸ਼ਰਮਾ - rajya sabha candidates
ਪਠਾਨਕੋਟ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਰਾਜਸਭਾ ਉਮੀਦਵਾਰਾਂ ਦੇ ਨਾਵਾਂ ‘ਤੇ ਸਵਾਲ ਚੁੱਕੇ ਹਨ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਤੋਂ ਸਰਕਾਰ ਚਲਾਉਣਾ ਚਾਹੁੰਦੀ ਹੈ, ਕੀ ਪੰਜਾਬ ਚ ਕੋਈ ਅਜਿਹੇ ਪੰਜ ਆਦਮੀ ਨਹੀਂ ਮਿਲੇ ਜਿਨ੍ਹਾਂ ਨੂੰ ਰਾਜਸਭਾ ਦੇ ਲਈ ਆਮ ਆਦਮੀ ਪਾਰਟੀ ਚੋਣ ਕਰ ਸਕੇ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਲਈ ਪੰਜਾਬ ਚ ਕੰਮ ਕੀਤਾ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਐਮਸੀਡੀ ਚੋਣ ’ਤੇ ਆਮ ਆਦਮੀ ਪਾਰਟੀ ਦੁਆਰਾ ਦਿੱਤੇ ਗਏ ਬਿਆਨ ਤੇ ਬੋਲਦੇ ਹੋਏ ਕਿਹਾ ਕਿ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਹੰਕਾਰ ਬੋਲ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਨਜ਼ਰ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ’ਤੇ ਰਹੇਗੀ।
Last Updated : Feb 3, 2023, 8:20 PM IST