ਨਤੀਜਿਆਂ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ, ਕੀਤਾ... - ਨਤੀਜਿਆਂ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ
ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਅੱਜ ਚੋਣ ਨਤੀਜਿਆਂ ਦਾ ਐਲਾਨ ਹੋਵੇਗਾ। ਸਵੇਰੇ 8 ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਸੁਰੱਖਿਆ ਦੇ ਚੱਲਦੇ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਵਿਖੇ ਰਾਤ ਦੇ ਸਮੇਂ ਪੁਲਿਸ ਵੱਲੋਂ ਕਾਫੀ ਸਖ਼ਤੀ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ ਵੀ ਕੀਤੀ ਗਈ। ਇਸਦੇ ਚੱਲਦੇ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਉੱਪਰ ਰਾਤ ਦੇ ਸਮੇਂ ਗਸਤ ਕੀਤੀ ਗਈ ਤਾਂ ਕਿ ਨਤੀਜਿਆਂ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਦੌਰਾਨ ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ ਚੋਣ ਨਤੀਜੇ ਆਪਣੇ ਘਰ ਵਿੱਚ ਰਹਿ ਕੇ ਦੇਖਣ ਦੀ ਗੱਲ ਕਹੀ।
Last Updated : Feb 3, 2023, 8:19 PM IST