ਅੰਮ੍ਰਿਤਸਰ: ਪੁਲਿਸ ਅਧਿਕਾਰੀ ਨੂੰ ਜਨਮ ਦਿਨ ਮੌਕੇ ਪ੍ਰਸ਼ੰਸਾ ਪੱਤਰ ਸੌਂਪ ਕੀਤਾ ਸਨਮਾਨਿਤ - ਪੁਲਿਸ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ
ਅੰਮ੍ਰਿਤਸਰਅੰਮ੍ਰਿਤਸਰ: ਆਪ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਪ੍ਰਸ਼ੰਸਾ ਪੱਤਰ ਦੇਣ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਪੁਲਿਸ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕਿ ਸਰਕਾਰ ਵੱਲੋਂ ਪ੍ਰਸ਼ੰਸਾ ਪੱਤਰ ਦੇ ਉਨ੍ਹਾਂ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਹੌਂਸਲਾ ਅਫਜਾਈ ਕੀਤੀ ਜਾ ਰਹੀ ਹੈ ਤਾਂ ਕਿ ਉਹ ਆਪਣੀ ਡਿਊਟੀ ਹੋਰ ਸੁਹਿਰਦਾ ਨਾਲ ਕਰ ਸਕਣ। ਅੰਮ੍ਰਿਤਸਰ ਵਿਖੇ ਆਪ ਆਗੂ ਵੱਲੋਂ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੁਲਿਸ ਅਧਿਕਾਰੀ ਨੂੰ ਜਨਮ ਦਿਨ ਮੌਕੇ ਪ੍ਰਸ਼ੰਸਾ ਪੱਤਰ ਦਿੱਤਾ ਗਿਆ ਹੈ। ਇਸ ਮੌਕੇ ਆਪ ਆਗੂ ਨੇ ਕਿਹਾ ਕਿ ਪੰਜਾਬ ਪੁਲਿਸ ਆਮ ਜਨਤਾ ਦੀ ਸੇਵਾ ਲਈ ਦਿਨ-ਰਾਤ ਡਿਊਟੀ 'ਤੇ ਲੱਗੀ ਹੋਈ ਹੈ, ਪਰ ਉਨ੍ਹਾਂ ਨੂੰ ਕੋਈ ਪ੍ਰਸ਼ੰਸਾ ਨਹੀਂ ਮਿਲਦੀ, ਸਿਰਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਫੈਸਲਾ ਲਿਆ ਗਿਆ ਹੈ ਇਸ ਨਾਲ ਉਨ੍ਹਾਂ ਨੂੰ ਇਹ ਸਨਮਾਨ ਮਿਲਣ ਲੱਗਿਆ ਹੈ।
Last Updated : Feb 3, 2023, 8:22 PM IST