ਪੰਜਾਬ ਨਾਲ ਹੋ ਰਹੇ ਧੱਕੇ ਨੂੰ ਰੋਕਣ ਲਈ ਸਾਥ ਦੇਣ ਆਮ ਲੋਕ: ਸਪੀਕਰ ਸੰਧਵਾਂ - ਕਿਸਾਨ ਮੇਲੇ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ
ਬਠਿੰਡਾ: ਜ਼ਿਲ੍ਹੇ ਵਿਖੇ ਕਿਸਾਨ ਮੇਲੇ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰ ਦੀਆਂ ਪਾਲਿਸੀਆਂ ਕਾਰਨ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਖੇਤੀ ਤੋਂ ਦੂਰ ਕੀਤਾ ਜਾ ਰਿਹਾ ਸੀ ਪਰ ਦੇਸ਼ ਦੀ ਤਰੱਕੀ ਖੇਤੀਬਾੜੀ ਨਾਲ ਹੀ ਹੈ। ਕਿਸਾਨਾਂ ਨੂੰ ਫ਼ਸਲ ਭਿੰਨਤਾ ਰਾਹੀਂ ਪਾਣੀ ਬਚਾਉਣ ਦੀ ਕਰਨੀ ਚਾਹੀਦੀ ਹੈ। ਸਰਕਾਰ ਨੂੰ ਵੀ ਅਜਿਹੀ ਪਾਲਿਸੀ ਲਿਆਉਣੀ ਚਾਹੀਦੀ ਹੈ ਕਿ ਉਹ ਦਾਲਾਂ ਆਦਿ ਦਾ ਵਧੀਆ ਭਾਅ ਦੇ ਸਕਣ ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ ਐੱਸਵਾਈਐੱਲ ਕਿਸੇ ਵੀ ਹਾਲਤ ਵਿੱਚ ਨਹੀਂ ਬਣੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨਾਲ ਹੋ ਰਹੇ ਧੱਕੇ ਖ਼ਿਲਾਫ਼ ਲੜਨ ਵਿਚ ਉਹ ਸਰਕਾਰ ਦਾ ਸਹਿਯੋਗ ਦੇਣ।
Last Updated : Feb 3, 2023, 8:21 PM IST