ਸ਼ਗਨ ਤੇ ਵਜ਼ੀਫਾ ਸਕੀਮ ਦੇ ਐਲਾਨ ’ਤੇ ਪੰਜਾਬ ਦੀਆਂ ਮਹਿਲਾਵਾਂ ਦੇ ਪ੍ਰਤੀਕਰਮ - ਸ਼ਗਨ ਤੇ ਵਜ਼ੀਫਾ ਸਕੀਮ ਦੇ ਐਲਾਨ
ਫਿਰੋਜ਼ਪੁਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦਿਆ ਹੀ ਪੂਰੇ ਐਕਸ਼ਨ ਮੋਡ ਵਿੱਚ ਵਿਖਾਈ ਦੇ ਰਹੀ ਹੈ। ਧੜਾਧੜ ਸਰਕਾਰ ਵੱਲੋਂ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਪੰਜਾਬ ਦੀਆਂ ਧੀਆਂ ਲਈ ਸ਼ਗਨ ਅਤੇ ਹੋਰ ਸਕੀਮਾਂ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੀਆਂ ਧੀਆਂ ਅਤੇ ਆਮ ਲੋਕਾਂ ਦੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ ਜਿਸ ਵਿੱਚ ਲੋਕ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰ ਰਹੇ ਹਨ। ਲੋਕਾਂ ਦਾ ਕਹਿਣੈ ਕਿ ਜੇ ਸਰਕਾਰ ਇਸੇ ਤਰ੍ਹਾਂ ਦੇ ਫੈਸਲੇ ਲੈਂਦੀ ਰਹੇਗੀ ਤਾਂ ਆਉਣ ਵਾਲੀਆਂ ਅਗਲੀਆਂ ਚੋਣਾਂ ਵਿੱਚ ਸਰਕਾਰ ਨੂੰ ਵੋਟਾਂ ਮੰਗਣ ਦੀ ਜ਼ਰੂਰਤ ਨਹੀਂ ਪਵੇਗੀ।
Last Updated : Feb 3, 2023, 8:20 PM IST