19 ਕਿਲੋਂ ਭੂਕੀ ਸਮੇਤ 2 ਕਾਬੂ - Raikot Sadar Police
ਲੁਧਿਆਣਾ: ਰਾਏਕੋਟ ਸਦਰ ਪੁਲਿਸ (Raikot Sadar Police) ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ (Special campaign against drugs) ਤਹਿਤ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 19 ਕਿੱਲੋਂ ਭੁੱਕੀ ਬਰਾਮਦ ਕੀਤੀ ਹੈ। ਇਸ ਮੌਕੇ ਏ.ਐੱਸ.ਆਈ. ਸੁਖਮੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਲਜ਼ਮਾਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ (Police) ਨੇ ਪਿੰਡ ਲਿਤਰਾਂ (Village Litrans) ਵਿਖੇ ਡਰੇਨ ਪੁਲ ਨਜ਼ਦੀਕ ਨਾਕਾਬੰਦੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ (Police) ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ (Police) ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
Last Updated : Feb 3, 2023, 8:20 PM IST