ਵਧੇ ਡੀਜ਼ਲ ਪੈਟਰੋਲ ਦੇ ਰੇਟ, ਲੋਕ ਪ੍ਰੇਸ਼ਾਨ - 1 ਰੁਪਏ 54 ਪੈਸੇ ਪੈਟਰੋਲ ਅਤੇ ਡੀਜ਼ਲ ਵਿੱਚ ਵਾਧਾ
ਗੁਰਦਾਸਪੁਰ: ਚਾਰ ਮਹੀਨੇ ਬਾਅਦ ਇਕ ਵਾਰ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਗਈਆਂ ਹਨ। ਗੁਰਦਾਸਪੁਰ ਵਿੱਚ ਵੀ ਇਨ੍ਹਾਂ ਦੋ ਦਿਨਾਂ ਵਿੱਚ 1 ਰੁਪਏ 54 ਪੈਸੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਸ ਸਬੰਧੀ ਜਦੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਲੋਕਾਂ ਨੇ ਕਿਹਾ ਕਿ ਚਾਰ ਮਹੀਨਿਆਂ ਬਾਅਦ ਇੱਕ ਵਾਰ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ ਜਿਸ ਕਰਕੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਉਨ੍ਹਾਂ ਨੇ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਡੀਜ਼ਲ ਅਤੇ ਪੈਟਰੋਲ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀ ਵਸਤੂ ਹੈ ਇਸ ਲਈ ਇਨ੍ਹਾਂ ਦੇ ਰੇਟ ਘਟਣੇ ਚਾਹੀਦੇ ਹਨ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ ਕਿਉਂਕਿ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਵੀ ਵੱਧ ਰਹੀ ਹੈ।
Last Updated : Feb 3, 2023, 8:21 PM IST