ਇਨਸਾਫ਼ ਨਾ ਮਿਲਣ ‘ਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਰੋਡ ਜਾਮ, ਜਾਣੋ ਕੀ ਹੈ ਮਾਮਲਾ - ਮ੍ਰਿਤਕ ਦੇ ਪਰਿਵਾਰ ਵੱਲੋਂ ਰੋਡ ਜਾਮ
ਜਲਾਲਾਬਾਦ: ਪਿੰਡ ਖਿਓਵਾਲੀ ਵਿੱਚ ਲੜਕੀ ਨੂੰ ਲੜਕਿਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ‘ਤੇ ਪਿਉ ਵੱਲੋਂ ਆਤਮਹੱਤਿਆ (Father commits suicide) ਕਰਨ ਦਾ ਦੁੱਖਦ ਸਮਾਚਾਰ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਦੇ ਰੂਮ ਵਜੋਂ ਹੋਈ ਹੈ। ਇਸ ਮੌਕੇ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ‘ਤੇ ਮੁਲਜ਼ਾਮ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਇਲਜ਼ਾਮ (Police accused of not taking action against the accused) ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਜਿਸ ਦੇ ਰੋਸ ਵਜੋਂ ਮ੍ਰਿਤਕ ਦੇ ਪਰਿਵਾਰ ਨੇ ਹਾਈਵੇਅ ਜਾਮ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪਰਿਵਾਰ ਮੁਤਾਬਿਕ ਮ੍ਰਿਤਕ ਨੇ ਆਪਣੇ ਸੁਸਾਈਡ ਨੋਟ ਵਿੱਚ ਵੀ ਮੁਲਜ਼ਮਾਂ ਦੇ ਨਾਮ ਲਿਖੇ ਹਨ, ਪਰ ਫਿਰ ਵੀ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ।
Last Updated : Feb 3, 2023, 8:17 PM IST