ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਕੱਢਿਆ ਰੋਡ ਸ਼ੋਅ - election campaign
ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਦੋ ਹੀ ਦਿਨ ਬਾਕੀ ਹਨ, ਇਸੇ ਤਰ੍ਹਾਂ ਹੀ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਅੱਜ ਬਠਿੰਡਾ ਵਿੱਚ ਰੋਡ ਸ਼ੋਅ ਕੱਢਿਆ। ਇਸ ਰੋਡ ਸ਼ੋਅ ਦੌਰਾਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ ਨੇ ਡੋਰ ਟੂ ਡੋਰ ਪ੍ਰਚਾਰ ਕੀਤਾ। ਉੱਥੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਵੋਟਾਂ ਪਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਕਾਮਯਾਬ ਕਰਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਲੜਾਈ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਨਾਲ ਹੈ ਅਤੇ ਲੋਕਾਂ ਦੇ ਮਿਲ ਰਹੇ ਪਿਆਰ ਤੋਂ ਸਾਫ਼ ਜ਼ਾਹਿਰ ਹੈ ਕਿ ਇਸ ਵਾਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣ ਕੇ ਰਹੇਗੀ।
Last Updated : Feb 3, 2023, 8:17 PM IST