ਗੱਲ੍ਹੇ 'ਚੋਂ ਪੈਸੇ ਕੱਢ ਕੇ ਭੱਜ ਰਹੇ ਨੌਜਵਾਨ ਨੂੰ ਦੁਕਾਨਦਾਰਾਂ ਨੇ ਕੀਤਾ ਕਾਬੂ - ਗੱਲ੍ਹੇ 'ਚੋਂ ਪੈਸੇ ਕੱਢ ਕੇ ਭੱਜ
ਹੁਸ਼ਿਆਰਪੁਰ: ਮੁਹੱਲਾ ਪ੍ਰੇਮਗੜ੍ਹ ਵਿਖੇ ਕਰਿਆਨੇ ਦੀ ਦੁਕਾਨ ਦੇ ਗੱਲ੍ਹੇ 'ਚੋਂ ਪੈਸੇ ਕੱਢ ਕੇ ਭੱਜ ਰਹੇ ਇੱਕ ਚੋਰ ਨੂੰ ਸਥਾਨਕ ਦੁਕਾਨਦਾਰਾਂ ਨੇ ਕਾਬੂ ਕਰ ਲਿਆ। ਘਟਨਾ ਤੋਂ ਬਾਅਦ ਥਾਣਾ ਸਿਟੀ ਪੁਲਿਸ ਦੇ ਅਧਿਕਾਰੀ ਵੀ ਪਹੁੰਚ ਗਏ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੁਕਾਨ ਮਾਲਿਕ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਦੁਪਹਿਰ ਸਮੇਂ ਦੁਕਾਨ ਬਾਹਰ ਬੈਠੇ ਸਨ ਤੇ ਇਸ ਦੌਰਾਨ ਇਕ ਨੌਜਵਾਨ ਆਇਆ ਤੇ ਗੱਲ੍ਹੇ ਚੋਂ ਪੈਸੇ ਕੱਢ ਕੇ ਫਰਾਰ ਹੋ ਗਿਆ। ਤੁਰੰਤ ਦੁਕਾਨਦਾਰਾਂ ਵੱਲੋਂ ਪਿੱਛਾ ਕਰਦੇ ਹੋਇਆ ਉਸ ਨੂੰ ਕਾਬੂ ਕਰ ਲਿਆ ਤੇ ਇਸਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਚੋਰ ਨੂੰ ਆਪਣੇ ਨਾਲ ਥਾਣੇ ਲੈ ਗਈ ਹੈ। ਪੁਲਿਸ ਅਧਿਕਾਰੀ ਨੇ ਮਾਮਲੇ 'ਤੇ ਜਾਣਕਾਰੀ ਦਿੱਤੀ ਹੈ ਕਿ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
Last Updated : Feb 3, 2023, 8:18 PM IST