4 ਸਾਲਾਂ ਬੱਚੀ ਨਾਲ ਰੇਪ ਮਾਮਲੇ ’ਚ ਸਕੂਲ ਪ੍ਰਬੰਧਕ ਗ੍ਰਿਫਤਾਰ - ਨਿੱਜੀ ਸਕੂਲ ’ਚ 4 ਸਾਲਾਂ ਬੱਚੀ ਨਾਲ ਜਬਰਜਨਾਹ
ਗੁਰਦਾਸਪੁਰ: ਬੀਤੇ ਦਿਨ ਸ਼ਹਿਰ ਦੇ ਬਾਈਪਾਸ ’ਤੇ ਸਥਿਤ ਇੱਕ ਨਿੱਜੀ ਸਕੂਲ ’ਚ 4 ਸਾਲਾਂ ਬੱਚੀ ਨਾਲ ਜਬਰਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਮਾਮਲੇ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਸਕੂਲ ਖਿਲਾਫ ਰੋਸ ਪ੍ਰਦਰਸ਼ਨ ਕਰ ਜਾਮ ਲਗਾਇਆ ਗਿਆ ਸੀ। ਉੱਥੇ ਹੀ ਮਾਮਲੇ ਸਬੰਧੀ ਪੁਲਿਸ ਨੇ ਸਕੂਲ ਪ੍ਰਬੰਧਕ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀਐਸਪੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਸਕੂਲ ਦੇ ਪ੍ਰਬੰਧਕਾਂ ਨੂੰ ਹਿਰਾਸਤ ਚ ਲਿਆ ਗਿਆ ਹੈ ਪਰ ਅਜੇ ਵੀ ਮਾਮਲੇ ਦਾ ਮੁੱਖ ਮੁਲਜ਼ਮ ਉਨ੍ਹਾਂ ਦੀ ਗ੍ਰਿਫਤ ਚੋਂ ਫਰਾਰ ਹੈ ਜਿਸਦੀ ਭਾਲ ਕੀਤੀ ਜਾ ਰਹੀ ਹੈ।
Last Updated : Feb 3, 2023, 8:21 PM IST