ਟਰੱਕ ਅਤੇ ਸਕੂਟਰੀ 'ਚ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ - Hoshiarpur accident news
ਹੁਸ਼ਿਆਰਪੁਰ: ਜ਼ਿਲ੍ਹੇ ਦੇ ਮਾਤਾ ਰਾਣੀ ਚੌਂਕ ਦੇ ਨੇੜੇ ਇੱਕ ਟਰੱਕ ਅਤੇ ਸਕੂਟਰੀ ਸਵਾਰ ਨਾਲ ਸੜਕੀ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਹੀ ਸਕੂਟਰੀ ਸਵਾਰ ਦੀ ਮੌਤ ਹੋ ਗਈ। ਜਦਕਿ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ। ਮਾਮਲੇ ਸਬੰਧੀ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਟਰੱਕ ਅਤੇ ਸਕੂਟਰੀ ਸਵਾਰ ਨਾਲ ਹਾਦਸਾ ਵਾਪਰਿਆ। ਹਾਦਸੇ ਚ ਮ੍ਰਿਤਕ ਦੀ ਪਛਾਣ ਹੋ ਚੁੱਕੀ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ। ਫਿਲਹਾਲ ਮ੍ਰਿਤਕ ਦੇ ਭਰਾ ਅਤੇ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Last Updated : Feb 3, 2023, 8:18 PM IST