'ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਿਆ ਜਾਵੇ ਫਖ਼ਰ-ਏ-ਕੌਮ'
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਵਿਰੋਧੀ ਧਿਰ ਦੇ ਆਗੂ ਮਿੱਠੂ ਸਿੰਘ ਕਾਹਨਕੇ (SGPC member Mithu Singh Kahanke ) ਨਾਲ ਮੁਲਾਕਾਤ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਮੰਗ ਪੱਤਰ ਸੌਂਪਿਆ ਸੌਂਪਿਆ। ਇਸ ਮੰਗ ਪੱਤਰ ਰਾਹੀਂ ਉਨ੍ਹਾਂ ਜਥੇਦਾਰ ਸਾਹਮਣੇ ਕਈ ਅਹਿਮ ਮੰਗਾਂ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਿਆਨ ਦਿੱਤਾ ਸੀ ਕਿ ਇਹ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਲਈ ਖਤਰਾ ਹੈ। ਇਸ ਬਿਆਨ ਸਬੰਧੀ ਉਨ੍ਹਾਂ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਨਹੀਂ ਸਗੋਂ ਬਾਦਲ ਪਰਿਵਾਰ ਦੇ ਖਿਲਾਫ਼ ਫਤਵਾ ਜਾਰੀ ਕੀਤਾ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਜੋ ਫ਼ਖਰ-ਏ-ਕੌਮ ਦਾ ਐਵਾਰਡ ( Fakhar-e-Kaum award ) ਦਿੱਤਾ ਗਿਆ ਸੀ ਉਹ ਵਾਪਸ ਲਿਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਲੀਡਰਸ਼ਿੱਪ ਨੂੰ ਪ੍ਰਵਾਨ ਕਰਨ ਲਈ ਲੋਕ ਤਿਆਰ ਨਹੀਂ ਹਨ। ਇਸ ਦੇ ਨਾਲ ਹੀ ਉਨ੍ਹਾਂ ਐਸਜੀਪੀਸੀ ਵੱਲੋਂ ਪੇਸ਼ ਕੀਤੇ ਗਏ ਬਜਟ ਉੱਪਰ ਸਵਾਲ ਚੁੱਕੇ ਗਏ ਹਨ। ਉਨ੍ਹਾਂ ਸਵਾਲ ਚੁੱਕਦੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਇੱਕ ਹੀ ਸਮੇਂ 'ਤੇ ਦੱਸ ਕੇ ਲਾਗੂ ਨਾ ਕੀਤਾ ਜਾਵੇ, ਸਗੋਂ ਇਸ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ।
Last Updated : Feb 3, 2023, 8:21 PM IST