ਸ਼੍ਰੋਮਣੀ ਅਕਾਲੀ ਦਲ ਨੂੰ ਨਤੀਜਿਆਂ ਤੋਂ ਬਾਅਦ ਗਠਜੋੜ ਦੀ ਲੋੜ ਨਹੀਂ: ਚੰਦੂਮਾਜਰਾ - ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ
ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਉਹ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਕਿਸੇ ਦੇ ਨਾਲ ਗਠਜੋੜ ਕਰਨ ਦੀ ਲੋੜ ਨਹੀਂ ਪੈਣੀ ਹੈ। ਜਿਸ ਤਰ੍ਹਾਂ ਦੇ ਉਨ੍ਹਾਂ ਨੂੰ ਫੀਡਬੈੱਕ ਮਿਲ ਰਹੇ ਹਨ ਉਸ ਤੋਂ ਲੱਗ ਰਿਹਾ ਹੈ ਕਿ ਪੰਜਾਬ ’ਚ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰੇ ਜਾਣ ’ਤੇ ਸੀਐੱਮ ਚੰਨੀ ਦਾ ਚੁੱਪ ਰਹਿਣਾ ਭੇਦ ਭਰੀ ਦਾਸਤਾਨ ਲੱਗ ਰਿਹਾ ਹੈ। ਇਸ ਵਾਰ ਪੰਜਾਬੀਆਂ ਨੂੰ ਏਕਾ ਦਿਖਾਉਣ ਦੀ ਲੋੜ ਹੈ। ਉੱਥੇ ਹੀ ਚੰਦੂਮਾਜਰਾ ਨੇ ਯੁਕਰੇਨ ਤੋਂ ਵਾਪਿਸ ਪਰਤ ਰਹੇ ਵਿਦਿਆਰਥੀਆਂ ਲਈ ਨਿਯਮਾਂ ਵਿਚ ਸੋਧ ਕਰਨ ਦੀ ਸਰਕਾਰ ਨੂੰ ਸਲਾਹ ਵੀ ਦਿੱਤੀ ਤਾਂਕਿ ਉਹਨਾਂ ਨੂੰ ਕੋਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
Last Updated : Feb 3, 2023, 8:18 PM IST