'ਕੇਂਦਰ ਦਾ BBMB ਬਾਰੇ ਫੈਸਲਾ ਪੰਜਾਬ ਲਈ ਖ਼ਤਰਨਾਕ' - Punjab share in the BBMB
ਬਠਿੰਡਾ: ਬੀਬੀਐਮਬੀ ਵਿੱਚੋਂ ਪੰਜਾਬ ਦੀ ਹਿੱਸੇਦਾਰੀ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲੇ ਦਾ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੇਂਦਰ ਸਰਕਾਰ ਦੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪਹਿਲਾਂ ਵੀ ਪੰਜਾਬ ਨਾਲ ਧੱਕੇਸ਼ਾਹੀ ਹੁੰਦੀ ਆਈ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸ਼ਰੇਆਮ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਕਿਉਂਕਿ ਬੀਬੀਐਮਬੀ ਵਿੱਚ 60 ਫੀਸਦੀ ਹਿੱਸਾ ਪੰਜਾਬ ਦਾ ਹੈ ਅਤੇ ਬਾਕੀ ਹਿੱਸਾ ਹਰਿਆਣਾ ਅਤੇ ਹਿਮਾਚਲ ਦਾ ਹੈ ਪਰ ਜੋ 23 ਫਰਵਰੀ ਨੂੰ ਕੇਂਦਰ ਸਰਕਾਰ ਵੱਲੋਂ ਹਿੱਸੇਦਾਰੀ ਨੂੰ ਲੈ ਕੇ ਫੈਸਲਾ ਲਿਆ ਗਿਆ ਹੈ ਉਹ ਬਹੁਤ ਹੀ ਮੰਦਭਾਗਾ ਹੈ। ਇਸ ਦੌਰਾਨ ਉਨ੍ਹਾਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੀ ਭੂਮਿਕਾ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਸ ਟਾਇਮ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਹੈ ਨਾ ਕਿ ਕੇਂਦਰ ਵਿਚਲੀ ਸਰਕਾਰ ਦੀ ਧੱਕੇਸ਼ਾਹੀ ਦੇ ਹੱਕ ਵਿੱਚ ਖੜਨਾ ਚਾਹੀਦਾ ਹੈ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਇਹ ਮੰਦਭਾਗਾ ਫ਼ੈਸਲਾ ਵਾਪਸ ਲਿਆ ਜਾਵੇ।
Last Updated : Feb 3, 2023, 8:18 PM IST