ਮਹਾਂਸ਼ਿਵਰਾਤਰੀ ਨੂੰ ਸਮਰਪਿਤ ਸ਼ਿਵ ਭਗਤਾਂ ਨੇ ਕੱਢੀ ਸ਼ੋਭਾ ਯਾਤਰਾ - ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ
ਅਜਨਾਲਾ: ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਸਥਾਨਕ ਸ਼ਹਿਰ ਦੇ ਸ਼ਿਵ ਮੰਦਰ ਤੋਂ ਵੱਖ-ਵੱਖ ਮੰਦਰ ਕਮੇਟੀਆਂ ਵੱਲੋਂ ਸਜਾਈ ਗਈ ਸ਼ੋਭਾ ਯਾਤਰਾ ਅਜਨਾਲਾ ਦੇ ਬਾਜ਼ਾਰਾਂ ਵਿੱਚੋਂ ਕੱਢੀ ਹੈ। ਜਿਸ ਵਿੱਚ ਸੈਂਕੜੇ ਸ਼ਿਵ ਭਗਤਾਂ ਨੇ ਭਗਵਾਨ ਸ਼ਿਵ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਹ ਸ਼ੋਭਾ ਯਾਤਰਾ ਸ਼ਿਵ ਮੰਦਿਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਵਾਪਸ ਸ਼ਿਵ ਮੰਦਰ ਆ ਕੇ ਸਮਾਪਤ ਹੋਈ। ਜਿਸ ਵਿੱਚ ਵੱਡੀ ਗਿਣਤੀ 'ਚ ਸ਼ਾਮਲ ਹੋਈਆਂ ਵੱਖ-ਵੱਖ ਭਜਨ ਮੰਡਲੀਆਂ ਵੱਲੋਂ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕੀਤਾ, ਜਿਸ 'ਤੇ ਸ਼ਰਧਾਲੂ ਵੀ ਖੂਬ ਝੂੰਮਣ ਲੱਗੇ।
Last Updated : Feb 3, 2023, 8:18 PM IST